July 4, 2024 11:35 pm
suicide

ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਦੀ ਵਿਦਿਆਰਥਣ ਵੱਲੋਂ ਹੋਸਟਲ ‘ਚ ਫਾਹਾ ਲੈ ਕੇ ਖ਼ੁਦਕੁਸ਼ੀ

ਫਰੀਦਕੋਟ, 26 ਸਤੰਬਰ 2023: ਬਾਬਾ ਫਰੀਦ ਲਾਅ ਕਾਲਜ ਦੇ ਹੋਸਟਲ ‘ਚ ਬੀਤੀ ਰਾਤ ਇੱਕ ਵਿਦਿਆਰਥਣ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥਣ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ |

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥਣ ਅਮਨਦੀਪ ਕੌਰ ਬਾਬਾ ਫ਼ਰੀਦ ਲਾਅ ਕਾਲਜ ‘ਚ ਕਾਨੂੰਨ ਦੀ ਪੜ੍ਹਾਈ ਕਰ ਰਹੀ ਸੀ ਅਤੇ ਚੌਥੇ ਸਾਲ ਦੀ ਵਿਦਿਆਰਥਣ ਸੀ | ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਮੁਰਦਾਘਰ ‘ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਖੁਦਕੁਸ਼ੀ (suicide) ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪੁਲਿਸ ਨੇ ਲਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |