June 30, 2024 6:17 pm
Nagar Panchayat office

ਕੁਲਦੀਪ ਸਿੰਘ ਧਾਲੀਵਾਲ ਵਲੋਂ ਫਗਵਾੜਾ ਵਿਖੇ ਨਗਰ ਪੰਚਾਇਤ ਦਫ਼ਤਰ ਦਾ ਅਚਾਨਕ ਦੌਰਾ

ਚੰਡੀਗੜ੍ਹ 20 ਜਨਵਰੀ 2023: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਫਗਵਾੜਾ ਪਹੁੰਚੇ ਅਤੇ ਨਗਰ ਪੰਚਾਇਤ ਦਫ਼ਤਰ (Nagar Panchayat office) ਦਾ ਅਚਾਨਕ ਦੌਰਾ ਕੀਤਾ। ਭਾਵੇਂ ਉਸ ਸਮੇਂ ਨਗਰ ਪੰਚਾਇਤ ਦਫ਼ਤਰ ਵਿੱਚ ਸਾਰੇ ਅਧਿਕਾਰੀ ਹਾਜ਼ਰ ਸਨ ਪਰ ਕੁਝ ਆਪਣੀਆਂ ਕੁਰਸੀਆਂ ’ਤੇ ਹਾਜ਼ਰ ਨਹੀਂ ਸਨ। ਕੁਲਦੀਪ ਸਿੰਘ ਧਾਲੀਵਾਲ ਉੱਥੇ ਜ਼ਿਆਦਾ ਦੇਰ ਨਹੀਂ ਰੁਕੇ ਅਤੇ ਜਲਦੀ ਹੀ ਕਪੂਰਥਲਾ ਲਈ ਰਵਾਨਾ ਹੋ ਗਏ।

ਪਰ ਨਗਰ ਪੰਚਾਇਤ ਦਫ਼ਤਰ ਫਗਵਾੜਾ ਦੇ ਅਧਿਕਾਰੀਆਂ ਨੇ ਆਪਣੀ ਦਲੀਲ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਕੁਲਦੀਪ ਸਿੰਘ ਧਾਲੀਵਾਲ ਦੇ ਸਾਹਮਣੇ ਰੱਖੀਆਂ ਹਨ, ਕਿਉਂਕਿ ਉਨ੍ਹਾਂ ਦੇ ਦਫ਼ਤਰਾਂ ਵਿੱਚ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀ ਘਾਟ ਹੈ, ਜਿਸ ਕਾਰਨ ਪੰਚਾਇਤ ਕੰਮਾਂ ਵਿੱਚ ਵਿਘਨ ਪੈ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੰਤਰੀ ਧਾਲੀਵਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਜਲਦ ਹੀ ਗੌਰ ਕੀਤਾ ਜਾਵੇਗਾ।