Site icon TheUnmute.com

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਲੋਂ ਬੈਂਗਲੁਰੂ ‘ਚ ਇੱਕ ਸ਼ੱਕੀ ਅੱਤਵਾਦੀ ਗ੍ਰਿਫਤਾਰ

Jalandhar police

ਚੰਡੀਗੜ੍ਹ, 11 ਫਰਵਰੀ 2023: ਕਰਨਾਟਕ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਬੈਂਗਲੁਰੂ (Bengaluru) ਤੋਂ ਇੱਕ ਸ਼ੱਕੀ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਪਛਾਣ ਆਰਿਫ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਇੰਟਰਨੈੱਟ ਰਾਹੀਂ ਪਿਛਲੇ ਦੋ ਸਾਲਾਂ ਤੋਂ ਅਲਕਾਇਦਾ ਦੇ ਸੰਪਰਕ ਵਿੱਚ ਸੀ। ਐਨਆਈਏ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ੱਕੀ ਅੱਤਵਾਦੀ ਆਰਿਫ ਪੇਸ਼ੇ ਤੋਂ ਸਾਫਟਵੇਅਰ ਇੰਜੀਨੀਅਰ ਹੈ ਅਤੇ ਇਕ ਕੰਪਨੀ ‘ਚ ਕੰਮ ਕਰਦਾ ਹੈ। ਸੂਤਰਾਂ ਮੁਤਾਬਕ ਉਹ ਇੰਟਰਨੈੱਟ ਰਾਹੀਂ ਅੱਤਵਾਦੀਆਂ ਨਾਲ ਜੁੜਿਆ ਹੋਇਆ ਸੀ। ਹਾਲਾਂਕਿ ਅਜੇ ਤੱਕ ਕਿਸੇ ਵੀ ਘਟਨਾ ਵਿੱਚ ਸ਼ਾਮਲ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਖਬਰਾਂ ਮੁਤਾਬਕ ਉਹ ਜਲਦੀ ਹੀ ਅਫਗਾਨਿਸਤਾਨ ਲਈ ਰਵਾਨਾ ਹੋਣ ਵਾਲਾ ਸੀ। ਦੱਸਿਆ ਕਾ ਰਿਹਾ ਹੈ ਕਿ ਇੱਥੇ ਜਾ ਕੇ ਉਹ ਅੱਤਵਾਦੀ ਸੰਗਠਨ ਆਈਕੇਪੀ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਿਹਾ ਸੀ।

Exit mobile version