Site icon TheUnmute.com

ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਅੱਗ

Khanna

ਚੰਡੀਗੜ੍ਹ, 03 ਜਨਵਰੀ 2024: ਖੰਨਾ (Khanna) ‘ਚ ਨੈਸ਼ਨਲ ਹਾਈਵੇ ‘ਤੇ ਸਥਿਤ ਬੱਸ ਸਟੈਂਡ ਦੇ ਸਾਹਮਣੇ ਪੁਲ ‘ਤੇ ਤੇਲ ਨਾਲ ਭਰੇ ਟੈਂਕਰ ਨੂੰ ਅੱਗ ਲੱਗ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਨੈਸ਼ਨਲ ਹਾਈਵੇ ਖੰਨਾ ਦੇ ਪੁਲ ‘ਤੇ ਤੇਲ ਦਾ ਭਰਿਆ ਟੈਂਕਰ ਪਲਟ ਗਿਆ, ਜਿਸ ਨਾਲ ਤੇਲ ਦੇ ਟੈਂਕਰ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਦਾ ਬਚਾਅ ਹੋ ਗਿਆ । ਟੈਂਕਰ ਪਲਟ ਜਾਣ ਕਰਕੇ ਡਰਾਈਵਰ ਦੇ ਸੱਟਾਂ ਲੱਗੀਆਂ ਜਿਸ ਨੂੰ ਸਿਵਲ ਹਸਪਤਾਲ ਦਾਖਲ ਕੀਤਾ ਗਿਆ।

ਪ੍ਰਾਪਤ ਜਾਣਕਾਰੀ ਮੁਤਾਬਕ ਤੇਲ ਦਾ ਭਰਿਆ ਇਕ ਟੈਂਕਰ ਲੁਧਿਆਣਾ ਤੋਂ ਮੰਡੀ ਗੋਬਿੰਦਗੜ੍ਹ ਵੱਲ ਨੂੰ ਜਾ ਰਿਹਾ ਸੀ। ਜਦੋਂ ਖੰਨਾ (Khanna) ਵਿਖੇ ਬੱਸ ਅੱਡੇ ਦੇ ਸਾਹਮਣੇ ਪੁਲ਼ ‘ਤੇ ਪਹੁੰਚਿਆ ਤਾਂ ਟੈਂਕਰ ਦਾ ਟਾਇਰ ਅਚਾਨਕ ਫੱਟ ਗਿਆ ਜਿਸ ਕਰਕੇ ਟੈਂਕਰ ਪੁਲ਼ ‘ਤੇ ਹੀ ਪਲਟ ਗਿਆ। ਮੌਕੇ ‘ਤੇ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਜੀਟੀ ਰੋਡ ਦੇ ਦੋਵੇਂ ਪਾਸੇ ਟ੍ਰੈਫਿਕ ਬੰਦ ਕਰਵਾਈ ਤੇ ਅੱਗ ਬੁਝਾਊ ਅਮਲੇ ਨੂੰ ਬੁਲਾ ਕੇ ਅੱਗ ਉੱਤੇ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ। ਇਸ ਹਾਦਸੇ ਵਿੱਚ ਜਾਨੀ ਨੁਕਸਾਨ ਦੀ ਅਜੇ ਤੱਕ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।

Exit mobile version