Assam

ਅਸਾਮ ‘ਚ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਜਣਿਆਂ ਦੀ ਮੌਤ ਤੇ 27 ਜਣੇ ਗੰਭੀਰ ਜ਼ਖਮੀ

ਚੰਡੀਗੜ੍ਹ, 03 ਜਨਵਰੀ 2024: ਅਸਾਮ (Assam) ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇੱਥੋਂ ਦੇ ਡੇਰਾਗਾਓਂ ਵਿੱਚ 45 ਜਣਿਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਘੱਟੋ-ਘੱਟ 14 ਜਣਿਆਂ ਦੀ ਮੌਤ ਹੋਣ ਦੀ ਖਬਰ ਹੈ। ਇਸ ਦੇ ਨਾਲ ਹੀ 27 ਜਣੇ ਗੰਭੀਰ ਰੂਪ ਨਾਲ ਜ਼ਖਮੀ ਹਨ।

ਪੁਲਿਸ ਦਾ ਕਹਿਣਾ ਹੈ ਕਿ ਬੱਸ ‘ਚ ਬੈਠੇ ਸਾਰੇ ਯਾਤਰੀ ਪਿਕਨਿਕ ਪਾਰਟੀ ਲਈ ਅਠਖੇਲਿਆ ਤੋਂ ਬਲੀਜਾਨ ਵੱਲ ਜਾ ਰਹੇ ਸਨ। ਬੱਸ ਰਸਤੇ ਵਿੱਚ ਇੱਕ ਟਰੱਕ ਨਾਲ ਟਕਰਾ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਦੀ ਯਾਤਰਾ ਸਵੇਰੇ 3 ਵਜੇ ਸ਼ੁਰੂ ਹੋਈ ਸੀ। ਰਸਤੇ ਵਿੱਚ ਉਹ ਕੋਲੇ ਨਾਲ ਭਰੇ ਇੱਕ ਟਰੱਕ ਨਾਲ ਟਕਰਾ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਕਰਮਚਾਰੀਆਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਜ਼ਖਮੀਆਂ ਨੂੰ ਜੋਰਹਾਟ ਮੈਡੀਕਲ ਕਾਲਜ, ਅਸਾਮ (Assam) ‘ਚ ਭਰਤੀ ਕਰਵਾਇਆ ਗਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਘਟਨਾ ਕਿਵੇਂ ਵਾਪਰੀ।

Scroll to Top