July 4, 2024 11:34 pm
Noida

ਨੋਇਡਾ ਵਿਖੇ ਇਮਾਰਤ ‘ਚ ਲੱਗੀ ਭਿਆਨਕ ਅੱਗ, 12 ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ

ਚੰਡੀਗੜ੍ਹ 07 ਸਤੰਬਰ 2022: ਨੋਇਡਾ (Noida) ਦੇ ਸੈਕਟਰ 18 ਵਿੱਚ ਬੁੱਧਵਾਰ ਦੁਪਹਿਰ ਨੂੰ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ | ਇਸ ਦੌਰਾਨ ਅੱਗ ‘ਤੇ ਕਾਬੂ ਪਾਉਣ ਲਈ ਚਾਰ ਫਾਇਰ ਬ੍ਰਿਗੇਡ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਅੰਦਰ ਫਸੇ ਸਾਰੇ ਵਿਕਅਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਇਸ ਮੌਕੇ ਚੀਫ਼ ਫਾਇਰ ਅਫ਼ਸਰ ਅਰਜੁਨ ਸਿੰਘ ਨੇ ਦੱਸਿਆ ਕਿ ਸੈਕਟਰ 18 ਦੀ ਮਾਰਕੀਟ ਵਿੱਚ ਸਥਿਤ ਇਮਾਰਤ ਦੀ ਦੂਜੀ ਅਤੇ ਤੀਜੀ ਮੰਜ਼ਿਲ ’ਤੇ ਲੱਗੀ ਅੱਗ ਵਿੱਚ ਕਰੀਬ 12 ਜਣੇ ਫਸੇ ਹੋਏ ਸਨ। ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।