Faridkot

ਫਰੀਦਕੋਟ ‘ਚ ਮੈਰਿਜ ਪੈਲੇਸ ਦੇ ਬਾਹਰ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ

ਚੰਡੀਗੜ੍ਹ, 31 ਜਨਵਰੀ 2023: ਫਰੀਦਕੋਟ (Faridkot) ‘ਚ ਮੈਰਿਜ ਪੈਲੇਸ ਦੀ ਪਾਰਕਿੰਗ ‘ਚ ਖੜ੍ਹੀ ਕਾਰ ‘ਚ ਭਿਆਨਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ | ਅੱਗ ਲੱਗਣ ਕਾਰਨ ਮੌਕੇ ’ਤੇ ਮੈਰਿਜ ਪੈਲੇਸ ਵਿੱਚ ਵੀ ਭਗਦੜ ਮਚ ਗਈ। ਜਾਣਕਾਰੀ ਮੁਤਾਬਕ ਫਰੀਦਕੋਟ ਦੇ ਚਾਂਦ ਪੈਲੇਸ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲੱਗ ਗਈ, ਉਕਤ ਕਾਰ ਮਾਲਕ ਮੈਰਿਜ ਪੈਲੇਸ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਇਆ ਸੀ |

ਹਾਲਾਂਕਿ ਇਸ ਘਟਨਾ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਗੱਡੀ ਪੁੱਜੀ ਅਤੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਅੱਗ ‘ਤੇ ਕਾਬੂ ਪਾਉਣ ਵਾਲੀ ਗੱਡੀ ਪੂਰੀ ਤਰ੍ਹਾਂ ਸੜ ਚੁੱਕੀ ਸੀ।

Scroll to Top