Site icon TheUnmute.com

ਡੇਰਾਬੱਸੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Derabassi

ਚੰਡੀਗੜ੍ਹ, 08 ਅਪ੍ਰੈਲ 2024: ਡੇਰਾਬੱਸੀ ‘ਚ ਇਕ ਕੈਮੀਕਲ ਫੈਕਟਰੀ (Chemical factory) ‘ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ। ਅੱਗ ਇੰਨੀ ਭਿਆਨਕ ਹੈ ਕਿ ਪੂਰੇ ਇਲਾਕੇ ‘ਚ ਧੂੰਆਂ ਫੈਲਿਆ ਨਜ਼ਰ ਆ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਘਟਨਾ ਦੌਰਾਨ ਲੱਖਾਂ ਦਾ ਸਾਮਾਨ ਸੜਨ ਦੀ ਸੂਚਨਾ ਹੈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਿਵੇਂ ਹੀ ਫੈਕਟਰੀ ਵਿੱਚ ਕੈਮੀਕਲ (Chemical factory) ਨੂੰ ਅੱਗ ਲੱਗੀ ਤਾਂ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਹੋ ਗਈਆਂ ਕਿ ਪਲਾਂ ਵਿੱਚ ਹੀ ਪੂਰੀ ਫੈਕਟਰੀ ਅੱਗ ਦੀ ਲਪੇਟ ਵਿੱਚ ਆ ਗਈ। ਫਿਲਹਾਲ ਫਾਇਰ ਬ੍ਰਿਗੇਡ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

Exit mobile version