ਚੰਡੀਗੜ੍ਹ, 27 ਸਤੰਬਰ 2023: ਕੁਰਾਲੀ (Kurali) ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਸੱਤ ਤੋਂ ਅੱਠ ਮਜ਼ਦੂਰ ਇਸ ਭਿਆਨਕ ਅੱਗ ਦੀ ਲਪੇਟ ‘ਚ ਆਏ ਹਨ, ਜਿਨ੍ਹਾਂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ ਪਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਲੋਕ ਲਗਾਤਾਰ ਮੱਦਦ ਵਿੱਚ ਲੱਗੇ ਹੋਏ ਹਨ।
ਜਨਵਰੀ 19, 2025 4:23 ਪੂਃ ਦੁਃ