Nabha

ਨਾਭਾ ‘ਚ ਕੱਪੜੇ ਦੇ ਸ਼ੋਅਰੂਮ ‘ਚ ਲੱਗੀ ਭਿਆਨਕ ਅੱਗ, ਸ਼ੋਅਰੂਮ ਮਾਲਕ ਨੇ ਪ੍ਰਸ਼ਾਸਨ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 25 ਫ਼ਰਵਰੀ 2023: ਨਾਭਾ (Nabha) ਦੇ ਨਾਗਰਾ ਚੌਕ ਨੇੜੇ ਬੀਤੀ ਰਾਤ 1 ਵਜੇ ਦੇ ਕਰੀਬ ਪਿੰਕੀ ਪ੍ਰਿੰਟ ਹਾਊਸ ਦੇ ਸ਼ੋਅਰੂਮ ਵਿੱਚ ਅਚਾਨਕ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਜਦੋਂ ਰਾਤ ਕਰੀਬ 1 ਵਜੇ ਸ਼ੋਅਰੂਮ ਤੋਂ ਧੂੰਆਂ ਨਿਕਲਣ ਲੱਗਾ ਤਾਂ ਮੌਕੇ ‘ਤੇ ਮੌਜੂਦ ਕਿਸੇ ਵਿਅਕਤੀ ਨੇ ਦੁਕਾਨ ਦੇ ਮਾਲਕਾਂ ਨੂੰ ਫੋਨ ਕਰਕੇ ਸੂਚਨਾ ਦਿੱਤੀ , ਜਿਸਤੋਂ ਬਾਅਦ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਸਾਰੀ ਦੁਕਾਨ ਨੂੰ ਆਪਣੀ ਲਪੇਟ ‘ਚ ਲੈ ਲਿਆ ਅਤੇ ਦੁਕਾਨ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਇਸ ਮੌਕੇ ਪਿੰਕੀ ਪ੍ਰਿੰਟ ਹਾਊਸ ਦੇ ਮਾਲਕ ਅਤੇ ਰਿਸ਼ਤੇਦਾਰ ਨੇ ਦੱਸਿਆ ਕਿ ਸਾਨੂੰ ਨਹੀਂ ਪਤਾ ਕਿ ਅੱਗ ਕਿਵੇਂ ਲੱਗੀ। ਪਰ ਦੁਕਾਨ ਵਿੱਚ ਢਾਈ ਕਰੋੜ ਰੁਪਏ ਦਾ ਕੱਪੜਾ ਪਿਆ ਸੀ ਜੋ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਸਾਡੀ ਮਦਦ ਲਈ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀ ਗੱਡੀ ਆਈ, ਪਰ ਇਸ ‘ਚ ਪਾਣੀ ਖਤਮ ਹੋ ਗਿਆ ਅਤੇ ਉਦੋਂ ਕਾਫੀ ਦੇਰ ਹੋ ਚੁੱਕੀ ਸੀ ਕਿ ਕਿਸੇ ਹੋਰ ਵਾਹਨ ਨੇ ਆ ਕੇ ਅੱਗ ‘ਤੇ ਕਾਬੂ ਪਾਇਆ ਤਾਂ ਜੋ ਦੁਕਾਨ ਨੂੰ ਬਚਾਇਆ ਜਾ ਸਕੇ।

ਇਸ ਮੌਕੇ ਫਾਇਰ ਬ੍ਰਿਗੇਡ ਅਧਿਕਾਰੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਅਸੀਂ ਮੌਕੇ ‘ਤੇ ਪਹੁੰਚ ਗਏ ਪਰ ਅੱਗ ਬਹੁਤ ਭਿਆਨਕ ਸੀ ਅਤੇ ਅਸੀਂ ਮੌਕੇ ‘ਤੇ ਧੂਰੀ, ਪਟਿਆਲਾ ਅਤੇ ਮਲੇਰਕੋਟਲਾ ਤੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਸੀ |

Scroll to Top