Site icon TheUnmute.com

ਮੱਧ ਪ੍ਰਦੇਸ਼ ਦੇ ਜਬਲਪੁਰ ‘ਚ ਨਿੱਜੀ ਹਸਪਤਾਲ ‘ਚ ਲੱਗੀ ਭਿਆਨਕ ਅੱਗ, 4 ਜਣਿਆਂ ਦੀ ਮੌਤ

New Life Multispeciality Hospital

ਚੰਡੀਗੜ੍ਹ 01 ਅਗਸਤ 2022: ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਚੰਡਾਲ ਭਾਟਾ ਇਲਾਕੇ ਦੇ ਨਿਊ ਲਾਈਫ ਮਲਟੀਸਪੈਸ਼ਲਿਟੀ ਹਸਪਤਾਲ (New Life Multispeciality Hospital) ‘ਚ ਸੋਮਵਾਰ ਦੁਪਹਿਰ ਭਿਆਨਕ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਅੱਗ ਫੈਲਦੀ ਗਈ ਜਿਸਦੇ ਚੱਲਦੇ ਕਈ ਮਰੀਜ਼ ਝੁਲਸ ਗਏ। ਇਸ ਹਾਦਸੇ ‘ਚ ਚਾਰ ਜਣਿਆਂ ਦੀ ਮੌਤ ਦੀ ਖਬਰ ਹੈ।

ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ। ਜਬਲਪੁਰ ਦੇ ਕਲੈਕਟਰ ਇਲਿਆ ਰਾਜਾ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲਨਾਥ ਨੇ ਜਬਲਪੁਰ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੱਧ ਪ੍ਰਦੇਸ਼ ਸਰਕਾਰ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ਅਤੇ ਜਾਂਚ ਦੇ ਹੁਕਮ ਦਿੱਤੇ ਹਨ।

Exit mobile version