ਚੰਡੀਗੜ੍ਹ 28 ਨਵੰਬਰ 2022: ਦੇਸ਼ ਰਾਜਧਾਨੀ ਦਿੱਲੀ (Delhi) ‘ਚ ਇੱਕ ਜੁੱਤੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਇੰਡਸਟਰੀਅਲ ਏਰੀਆ ‘ਚ ਜੁੱਤੀਆਂ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਉੱਥੇ ਹੀ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸੱਤ ਤੋਂ ਜ਼ਿਆਦਾ ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ।
ਦਿੱਲੀ ਦੇ ਲਾਰੈਂਸ ਰੋਡ ਇੰਡਸਟਰੀਅਲ ਏਰੀਆ ‘ਚ ਜੁੱਤੀਆਂ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਹਾਲਾਂਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਚਾਂਦਨੀ ਚੌਕ ਦੇ ਭਗੀਰਥ ਪੈਲੇਸ ਮਾਰਕੀਟ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਵਾਪਰੀ ਸੀ ਅਤੇ ਇਸ ਦੌਰਾਨ ਅੱਗ ਇੰਨੀ ਭਿਆਨਕ ਸੀ ਕਿ ਇਸ ਦੀ ਲਪੇਟ ਵਿੱਚ ਆਉਣ ਕਾਰਨ ਕਰੀਬ 200 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਸਨ ਅਤੇ ਕਰੋੜਾਂ ਰੁਪਏ ਤੋਂ ਵੱਧ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।
दिल्ली: लॉरेंस रोड इंडस्ट्रियल एरिया में फुटवियर बनाने वाली एक फैक्ट्री में आग लग गई। मौके पर दमकल की 7 से अधिक गाड़ियां मौजूद हैं। pic.twitter.com/TbiTOihkQi
— ANI_HindiNews (@AHindinews) November 28, 2022