ਭੋਗਪੁਰ ਨੇੜੇ ਸ਼ੂਗਰ ਮਿੱਲ ‘ਚ ਲੱਗੀ ਭਿਆਨਕ ਅੱਗ, ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਪਾਇਆ ਕਾਬੂ

Sugar mill

ਚੰਡੀਗੜ੍ਹ, 10 ਅਪ੍ਰੈਲ 2024: ਪੰਜਾਬ ਦੇ ਜਲੰਧਰ ਦੇ ਭੋਗਪੁਰ ਨੇੜੇ ਇੱਕ ਸ਼ੂਗਰ ਮਿੱਲ (Sugar mill) ਵਿੱਚ ਸ਼ਾਰਟ ਸਰਕਟ ਨਾਲ ਭਿਆਨਕ ਅੱਗ ਲੱਗ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਪਹੁੰਚ ਗਈਆਂ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ।

ਅੱਗ ਲੱਗਣ ਕਾਰਨ ਮਿੱਲ (Sugar mill) ਨੂੰ ਕਿੰਨਾ ਨੁਕਸਾਨ ਹੋਇਆ ਹੈ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ। ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਥਾਣਾ ਭੋਗਪੁਰ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੂਗਰ ਮਿੱਲ ਵਿੱਚ ਅੱਗ ਲੱਗਣ ਵਾਲੀ ਥਾਂ ਦੇ ਆਸਪਾਸ ਦੇ ਇਲਾਕੇ ਵਿੱਚ ਰਿਹਾਇਸ਼ੀ ਇਲਾਕਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।