Site icon TheUnmute.com

ਅੰਮ੍ਰਿਤਸਰ ‘ਚ ਇਲੈਕਟ੍ਰੋਨਿਕ ਦੁਕਾਨ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸੁਆਹ

Amritsar

ਅੰਮ੍ਰਿਤਸਰ 16 ਸਤੰਬਰ 2022: ਅੰਮ੍ਰਿਤਸਰ (Amritsar) ਦੇ ਪੁਤਲੀਘਰ ਇਲਾਕੇ ਵਿਚ ਬੀਤੀ ਦੇਰ ਰਾਤ ਇਲੈਕਟ੍ਰੋਨਿਕ ਦੁਕਾਨ ਵਿਚ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ | ਅੱਗ ਇੰਨੀ ਭਿਆਨਕ ਸੀ ਕਿ ਕੁਝ ਸਮੇਂ ਵਿਚ ਇਲੈਕਟ੍ਰੋਨਿਕ ਸ਼ੋਅਰੂਮ ਤੇ ਇਲੈਕਟ੍ਰੋਨਿਕ ਗੋਦਾਮ ਨੂੰ ਆਪਣੀ ਚਪੇਟ ਵਿੱਚ ਲੈ ਲਿਆ |

ਇਹ ਘਟਨਾ ਦੇਰ ਰਾਤ ਦੋ ਵਜੇ ਦੀ ਦੱਸੀ ਜਾ ਰਹੀ ਹੈ | ਜਿਸ ਤੋਂ ਬਾਅਦ ਮੌਕੇ ‘ਤੇ ਦਮਕਲ ਵਿਭਾਗ ਨੂੰ ਸੂਚਿਤ ਕੀਤਾ ਗਿਆ | ਦਮਕਲ ਵਿਭਾਗ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਲੇਕਿਨ ਜਦੋਂ ਤੱਕ ਅੱਗ ”ਤੇ ਕਾਬੂ ਪਾਇਆ ਜਾਣਾ ਸੀ ਉਦੋਂ ਤੱਕ ਗੋਦਾਮ ਤੇ ਦੁਕਾਨ ਦੇ ਅੰਦਰ ਸਾਰਾ ਇਲੈਕਟ੍ਰੋਨਿਕ ਸਾਮਾਨ ਸੜ ਕੇ ਸੁਆਹ ਹੋ ਗਿਆ |

ਇਸ ਦੌਰਾਨ ਦੁਕਾਨ ਮਾਲਿਕ ਦਾ ਕਹਿਣਾ ਹੈ ਕਿ ਦੀਵਾਲੀ ਦਾ ਸੀਜ਼ਨ ਨਜ਼ਦੀਕ ਹੋਣ ਕਰਕੇ ਉਨ੍ਹਾਂ ਵੱਲੋਂ ਗੁਦਾਮ ਦੇ ਵਿਚ ਕਾਫੀ ਸਾਮਾਨ ਵਾਧੂ ਮੰਗਵਾਇਆ ਹੋਇਆ ਸੀ ਪਰ ਅੱਗ ਲੱਗਣ ਦੇ ਨਾਲ ਉਹ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਤੇ ਕਰੀਬ ਦੋ ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ |

ਇਸ ਘਟਨਾ ਵਿਚ ਗਨੀਮਤ ਰਹੀ ਕਿ ਕਿਸੇ ਵੀ ਵਿਅਕਤੀ ਦਾ ਜਾਨੀ ਨੁਕਸਾਨ ਨਹੀਂ ਹੋਇਆ ਪਰ ਦਮਕਲ ਵਿਭਾਗ ਦੀਆਂ ਗੱਡੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ ਦੂਜੇ ਪਾਸੇ ਇਸ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਕੇ ‘ਤੇ ਉਨ੍ਹਾਂ ਵੱਲੋਂ ਪਹੁੰਚ ਕੇ ਫਿਲਹਾਲ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਪੁਲਿਸ ਅਧਿਕਾਰੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਅੱਗ ਕਾਬੂ ਪਾਉਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਜੇਕਰ ਇਹ ਕਿਸੇ ਵਿਅਕਤੀ ਵੱਲੋਂ ਜਾਣਬੁੱਝ ਕੀਤਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |

Exit mobile version