July 4, 2024 6:04 pm
Refinery

ਬਠਿੰਡਾ ਦੀ ਰਿਫਾਇਨਰੀ ‘ਚ ਲੱਗੀ ਭਿਆਨਕ ਅੱਗ, ਕਈ ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ

ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਦੇ ਬਠਿੰਡਾ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (Sri Guru Gobind Singh Refinery) ‘ਚ ਸ਼ੁੱਕਰਵਾਰ ਤੜਕੇ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਕਾਫੀ ਦੂਰ ਤੱਕ ਦਿਖਾਈ ਦਿੱਤੀਆਂ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ‘ਚ ਜੁੱਟੀਆਂ ਹੋਈਆਂ ਹਨ। ਇਸ ਦੇ ਨਾਲ ਹੀ ਪੈਰਾਮਿਲਟਰੀ ਫੋਰਸ ਵੀ ਮੌਕੇ ‘ਤੇ ਪਹੁੰਚ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਰਿਫਾਇਨਰੀ (Refinery) ਵਿੱਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਰਿਫਾਇਨਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖ਼ੁਲਾਸਾ ਨਹੀਂ ਹੋ ਸਕਿਆ । ਬਠਿੰਡਾ ਦੇ ਸੀਨੀਅਰ ਪੁਲਿਸ ਅਧਿਕਾਰੀ ਵੀ ਤੁਰੰਤ ਮੌਕੇ ’ਤੇ ਪਹੁੰਚ ਗਏ ਹਨ। ਪੁਲਿਸ ਨੇ ਰਿਫਾਇਨਰੀ ਨੂੰ ਖਾਲੀ ਕਰਵਾ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਰਿਫਾਇਨਰੀ ਅੰਦਰੋਂ ਕੁਝ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਫਾਇਰ ਬ੍ਰਿਗੇਡ ਨੇ ਕਾਫੀ ਹੱਦ ਤੱਕ ਅੱਗ ‘ਤੇ ਕਾਬੂ ਪਾ ਲਿਆ ਹੈ। ਰਿਫਾਇਨਰੀ ਦੇ ਨਾਲ ਲੱਗਦੇ ਇਲਾਕੇ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।