ਚੰਡੀਗੜ੍ਹ, 12 ਜੂਨ 2023: ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ (Bhopal) ਦੇ ਸਤਪੁੜਾ ਭਵਨ ‘ਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ। ਹੌਲੀ-ਹੌਲੀ ਅੱਗ ਆਪਣਾ ਭਿਆਨਕ ਰੂਪ ਧਾਰ ਲਿਆ | ਦੱਸਿਆ ਜਾ ਰਿਹਾ ਹੈ ਕਿ ਦੂਜੀ ਮੰਜ਼ਿਲ ‘ਤੇ ਸਥਿਤ ਕਬਾਇਲੀ ਮਾਮਲਿਆਂ ਦੇ ਡਾਇਰੈਕਟੋਰੇਟ ਦੇ ਏਸੀ ‘ਚ ਅੱਗ ਲੱਗੀ ਹੈ । ਜਿਸ ਤੋਂ ਬਾਅਦ ਅੱਗ ਲਗਾਤਾਰ ਵਧਦੀ ਜਾ ਰਹੀ ਹੈ। ਅੱਗ ਨਾਲ ਸਿਹਤ ਵਿਭਾਗ ਦੀਆਂ ਕਈ ਅਹਿਮ ਸ਼ਾਖਾਵਾਂ ਦੇ ਦਸਤਾਵੇਜ਼ ਸੜਨ ਦਾ ਖ਼ਦਸ਼ਾ ਹੈ। ਫਾਇਰ ਬ੍ਰਿਗੇਡ ਦੀਆਂ ਅੱਧੀ ਦਰਜਨ ਗੱਡੀਆਂ ਮੌਕੇ ‘ਤੇ ਮੌਜੂਦ ਹਨ ਅਤੇ ਅੱਗ ਬੁਝਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ‘ਤੇ ਕਾਬੂ ਪਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ। ਫਿਲਹਾਲ ਇਸ ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਸਤਪੁੜਾ ਭਵਨ ‘ਚ ਲੱਗੀ ਭਿਆਨਕ ਅੱਗ ਤੋਂ ਬਾਅਦ ਇਲਾਕੇ ‘ਚ ਧੂੰਏਂ ਦਾ ਗੁਬਾਰ ਸਾਫ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਆਸਪਾਸ ਦੇ ਇਲਾਕਿਆਂ ‘ਚ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ।