Site icon TheUnmute.com

ਦਿੱਲੀ ਦੀ ਫੁੱਟਵੇਅਰ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਦੋ ਮਜ਼ਦੂਰਾਂ ਦੀ ਮੌਤ

footwear factory

ਚੰਡੀਗੜ੍ਹ 01 ਨਵੰਬਰ 2022: ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਰੇਲਾ (Narela) ਇਲਾਕੇ ‘ਚ ਫੁੱਟਵੇਅਰ ਫੈਕਟਰੀ (footwear factory) ‘ਚ ਭਿਆਨਕ ਅੱਗ ਲੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਜਦਕਿ ਕਈ ਜਣੇ ਝੁਲਸ ਗਏ। ਇਨ੍ਹਾਂ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਇਲਾਜ ਲਈ ਲਿਆਂਦਾ ਗਈ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਨਰੇਲਾ ਇਲਾਕੇ ਤੋਂ ਸਵੇਰੇ 9.35 ਵਜੇ ਫੈਕਟਰੀ ‘ਚ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਫੈਕਟਰੀ ਦੀ ਪਹਿਲੀ ਅਤੇ ਦੂਜੀ ਮੰਜ਼ਿਲ ‘ਤੇ ਲੱਗੀ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ | ਫਾਇਰ ਬ੍ਰਿਗੇਡ ਦੀ ਟੀਮ ਨੇ ਤਿੰਨ ਜਣਿਆਂ ਨੂੰ ਬਚਾਇਆ ਗਿਆ ਹੈ ਦਿੱਲੀ ਪੁਲਿਸ ਨੇ ਦੱਸਿਆ ਕਿ ਅੱਗ ਵਿੱਚ ਦੋ ਜਣੇ ਝੁਲਸ ਗਏ ਹਨ। ਅੱਗ ਕਿਵੇਂ ਲੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Exit mobile version