Site icon TheUnmute.com

ਫਰੀਦਕੋਟ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ

Faridkot

ਚੰਡੀਗੜ੍ਹ, 5 ਅਪ੍ਰੈਲ 2024: ਪੰਜਾਬ ਦੇ ਫਰੀਦਕੋਟ (Faridkot) ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੇਖਦੇ ਹੀ ਦੇਖਦੇ ਮਰੀਜ਼ਾਂ ਅਤੇ ਹਸਪਤਾਲ ਸਟਾਫ ‘ਚ ਹਫੜਾ ਦਫੜੀ ਮਚ ਗਈ। ਦੇਖਦੇ ਹੀ ਦੇਖਦੇ ਹਸਪਤਾਲ ਦੀ ਪੂਰੀ ਇਮਾਰਤ ਵਿਚ ਧੂੰਆਂ ਫੈਲ ਗਿਆ। ਇਸ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

ਹਸਪਤਾਲ ਦੇ ਸਟਾਫ ਨੇ ਸਾਵਧਾਨੀ ਦੇ ਤੌਰ ‘ਤੇ ਹਸਪਤਾਲ ‘ਚ ਦਾਖਲ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਸਮੇਂ ਹਸਪਤਾਲ ‘ਚ ਹਜ਼ਾਰਾਂ ਲੋਕ ਮੌਜੂਦ ਸਨ। ਦੂਜੇ ਪਾਸੇ ਫਾਇਰ ਬ੍ਰਿਗੇਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

ਮੈਡੀਕਲ ਕਾਲਜ ਹਸਪਤਾਲ ਦੀ ਮੈਡੀਕਲ (Faridkot) ਸੁਪਰਡੈਂਟ ਡਾ: ਨੀਤੂ ਕੱਕੜ ਨੇ ਦੱਸਿਆ ਕਿ ਮੈਡੀਸਨ-2 ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ, ਸਾਰੇ ਮਰੀਜ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਕਿਸੇ ਮਰੀਜ਼ ਨੂੰ ਨੁਕਸਾਨ ਨਹੀਂ ਪਹੁੰਚਿਆ। ਫਿਲਹਾਲ ਉਨ੍ਹਾਂ ਦੀ ਤਰਜੀਹ ਮਰੀਜ਼ਾਂ ਨੂੰ ਸੁਰੱਖਿਅਤ ਰੱਖਣਾ ਹੈ। ਇਸ ਤੋਂ ਬਾਅਦ ਜਾਂਚ ਕੀਤੀ ਜਾਵੇਗੀ।

Exit mobile version