ਚੰਡੀਗੜ੍ਹ, 31 ਮਈ 2024: ਪਟਿਆਲਾ (Patiala) ਦੀ ਛੋਟੀ ਬਾਰਾਂਦਰੀ ਨੇੜੇ ਮੌਜੂਦ ਕੱਪੜਾ ਮਾਰਕੀਟ ‘ਚ ਭਿਆਨਕ ਅੱਗ ਲੱਗ ਗਈ | ਇਸ ਘਟਨਾ ‘ਚ ਕੁਝ ਹੀ ਮਿੰਟਾਂ ‘ਚ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ | ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਛੇ ਤੋਂ ਵੱਧ ਗੱਡੀਆਂ ਦੀ ਵਰਤੋਂ ਕੀਤੀ ਗਈ, ਜਿਨ੍ਹਾਂ ਨੇ ਤਿੰਨ ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ। ਉਦੋਂ ਤੱਕ ਦੁਕਾਨਾਂ ਅਤੇ ਅੰਦਰ ਰੱਖੇ ਕੱਪੜੇ ਸੜ ਕੇ ਸੁਆਹ ਹੋ ਚੁੱਕੇ ਸਨ। ਇਸ ਹਾਦਸੇ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਬਿਜਲੀ ਦੀਆਂ ਤਾਰਾਂ ‘ਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਪਰ ਅਸਲ ਕਾਰਨ ਦਾ ਪਤਾ ਨਹੀਂ ਲੱਗ ਸਕਿਆ।
ਜਨਵਰੀ 19, 2025 10:33 ਪੂਃ ਦੁਃ