ਚੰਡੀਗੜ੍ਹ, 10 ਮਈ 2023: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਕਸਬੇ ਦੇ ਮੁਹੱਲਾ ਤੇਲੀਆ ਵਿਖੇ ਇਕ ਘਰ ‘ਚ ਸਿਲੰਡਰ ‘ਚੋਂ ਗੈਸ ਲੀਕ (Gas Leakage) ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਜਿਸ ਵਿੱਚ ਇੱਕ 45 ਸਾਲਾ ਔਰਤ ਗੰਭੀਰ ਰੂਪ ਵਿੱਚ ਝੁਲਸ ਗਈ। ਪੀੜਤ ਔਰਤ ਨੂੰ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਸ ਹਾਦਸੇ ਵਿੱਚ ਘਰ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਗਿਆ । ਦੂਜੇ ਪਾਸੇ ਪੁਲਿਸ ਟੀਮ ਵੱਲੋਂ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।