Site icon TheUnmute.com

ਘਰ ‘ਚ ਗੈਸ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਅੱਗ ਬੁਝਾਉਂਣ ਆਏ ਫਾਇਰ ਬ੍ਰਿਗੇਡ ਦੇ ਅਧਿਕਾਰੀ ਵੀ ਝੁਲਸੇ

ਗੈਸ ਸਿਲੰਡਰ ਫਟਣ

ਅੰਮ੍ਰਿਤਸਰ 10 ਦਸੰਬਰ 2022: ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੇ ਵਿੱਚ ਇੱਕ ਘਰ ਵਿੱਚ ਘਰੇਲੂ ਗੈਸ ਸਿਲੰਡਰ ਫਟਣ ਕਾਰਨ ਭਿਆਨਕ ਅੱਗ ਲੱਗ ਗਈ, ਗੈਸ ਸਿਲੰਡਰ ਫਟਣ ਕਾਰਨ ਹੋਏ ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ | ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਅਧਿਕਾਰੀਆਂ ਵੱਲੋਂ ਜਦੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਫਾਇਰ ਬਰਗੇਡ ਦੇ ਕਈ ਅਧਿਕਾਰੀ ਵੀ ਜ਼ਖਮੀ ਹੋ ਗਏ, ਰਾਹਤ ਦੀ ਗੱਲ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸ਼ਾਨ ਨਹੀਂ ਹੋਇਆ |

ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਰੀਬ ਪੰਜ ਤੋਂ ਛੇ ਗੱਡੀਆਂ ਪਹੁੰਚੀਆਂ | ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ | ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚੇ | ਇਸ ਦੌਰਾਨ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਘਰ ‘ਚ ਦੋ ਸਿਲੰਡਰ ਫਟਣ ਦੀ ਆਵਾਜ਼ ਵੀ ਸੁਣੀ ਗਈ ਹੈ ਅਤੇ ਫਾਇਰ ਬਰਗੇਡ ਦੇ ਅਧਿਕਾਰੀ ਵੀ ਇਸ ਵਿਚ ਝੁਲਸੇ ਹਨ |

Exit mobile version