Bathinda

Bathinda: ਬਠਿੰਡਾ ਦੀ ਗੱਦੇ ਫੈਕਟਰੀ ‘ਚ ਲੱਗੀ ਭਿਆਨਕ ਅੱ.ਗ, 3 ਮਜ਼ਦੂਰਾਂ ਦੀ ਗਈ ਜਾਨ

ਚੰਡੀਗੜ੍ਹ, 18 ਸਤੰਬਰ 2024: ਬਠਿੰਡਾ (Bathinda) ਦੇ ਡੱਬਵਾਲੀ ਰੋਡ ‘ਤੇ ਪੈਂਦੇ ਪਿੰਡ ਗਹਿਰੀ ਬੁੱਟਰ ‘ਚ ਗੱਦੇ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ ਦੀ ਖ਼ਬਰ ਹੈ | ਫੈਕਟਰੀ ‘ਚ ਲੱਗੀ ਇਸ ਭਿਆਨਕ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦਿੱਤੀਆਂ | ਅੱਗ ਲੱਗਣ ਕਾਰਨ ਫੈਕਟਰੀ ਦਾ ਸ਼ੈੱਡ ਢਹਿ ਗਿਆ।

ਘਟਨਾ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਬੜੀ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ। ਘਟਨਾ ਦੌਰਾਨ ਮ੍ਰਿਤਕ ਮਜ਼ਦੂਰ ਨੇੜਲੇ ਪਿੰਡ ਸ਼ੇਰਗੜ੍ਹ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ |

Scroll to Top