Site icon TheUnmute.com

ਛੇਹਰਟਾ ਵਿਖੇ ਦਵਾਈਆਂ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

Chheharta

ਅੰਮ੍ਰਿਤਸਰ, 22 ਸਤੰਬਰ 2023: ਅੰਮ੍ਰਿਤਸਰ ਦੇ ਛੇਹਰਟਾ (Chheharta)  ਵਿਖੇ ਦਵਾਈਆਂ ਵਾਲੇ ਬਜਾਰ ਵਿਚ ਦਵਾਈ ਦੀ ਫੈਕਟਰੀ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਸੂਚਨਾ ਮਿਲਣ ’ਤੇ ਨਗਰ ਨਿਗਮ ਅਤੇ ਢਾਬ ਬਸਤੀ ਰਾਮ ਸੇਵਾ ਸੋਸਾਇਟੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਇੱਕ ਤੋਂ ਦੋ ਘੰਟੇ ਦੇ ਵਿੱਚ ਅੱਗ ਤੇ ਕਾਬੂ ਪਾ ਲਿਆ ਅਤੇ ਅੱਗ ਬਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ਤੇ ਪਹੁੰਚੀਆਂ |

ਇਸ ਦੌਰਾਨ ਮੌਕੇ ‘ਤੇ ਪਹੁੰਚੇ ਥਾਣਾ ਛੇਹਰਟਾ (Chheharta) ਦੇ ਥਾਣਾ ਮੁਖੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਟ-ਸਰਕਟ ਦੱਸਿਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਗੋਦਾਮ ਦੀ ਛੱਤ ਡਿੱਗ ਗਈ ਅਤੇ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਹਾਦਸੇ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਪਤਾ ਲੱਗਾ ਹੈ, ਜਦਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਗੋਦਾਮ ਦਵਾਈਆਂ ਦੀ ਫੈਕਟਰੀ ਦਾ ਸੀ, ਲੇਕਿਨ ਇਸ ਬਦਾਮ ਦੇ ਵਿੱਚ ਟੈਂਟ ਦਾ ਸਮਾਨ ਅਤੇ ਹੋਰ ਸਮਾਨ ਪਿਆ ਹੋਇਆ ਸੀ ਅਤੇ ਇਹ ਸਾਰਾ ਸਮਾਨ ਅੱਗ ਦੇ ਵਿੱਚ ਸੜ ਕੇ ਸੁਆਹ ਹੋ ਗਿਆ ਫਿਲਹਾਲ ਪੁਲਿਸ ਵੱਲੋਂ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਿਕਰਯੋਗ ਹੈ ਕਿ ਜਿਸ ਥਾਂ ‘ਤੇ ਭਿਆਨਕ ਅੱਗ ਲੱਗੀ ਉਸਦੇ ਨਜ਼ਦੀਕ ਬਹੁਤ ਸਾਰੇ ਰਿਹਾਇਸ਼ੀ ਇਲਾਕਾ ਵੀ ਸੀ, ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅੱਗ ਤੋਂ ਦੂਰ ਰੱਖਿਆ ਗਿਆ ਹੈ ਅਤੇ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੇ ਬੜੀ ਮੁਸ਼ੱਕਤ ਦੇ ਨਾਲ ਇਸ ਅੱਗ ਤੇ ਕਾਬੂ ਪਾਇਆ, ਇਸ ਅੱਗ ਲੱਗਣ ਦਾ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਗਿਆ |

Exit mobile version