Site icon TheUnmute.com

ਬਠਿੰਡਾ ਵਿਖੇ ਝੁੱਗੀਆਂ ‘ਚ ਲੱਗੀ ਭਿਆਨਕ ਅੱਗ, ਦੋ ਸਕੀਆਂ ਭੈਣਾਂ ਦੀ ਮੌਤ

Slums

ਚੰਡੀਗੜ੍ਹ, 23 ਅਪ੍ਰੈਲ 2024: ਬਠਿੰਡਾ ‘ਚ ਮੰਗਲਵਾਰ ਸਵੇਰੇ ਕਰੀਬ 20 ਝੁੱਗੀਆਂ (Slums) ‘ਚ ਭਿਆਨਕ ਭਿਆਨਕ ਅੱਗ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ । ਜਿਸ ‘ਚ ਦੋ ਸਕੀਆਂ ਭੈਣਾਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ ਕਈ ਜਣੇ ਝੁਲਸ ਗਏ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਕਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਹ ਅੱਗ ਦੀ ਘਟਨਾ ਉੜੀਆ ਕਾਲੋਨੀ ‘ਚ ਦੀ ਦੱਸੀ ਜਾ ਰਹੀ ਹੈ ।

ਘਟਨਾ ਵੇਲੇ ਜ਼ਿਆਦਾਤਰ ਲੋਕ ਸੁੱਤੇ ਪਏ ਸਨ, ਜਿਸ ਕਾਰਨ ਉਹ ਅੱਗ ਦੀ ਲਪੇਟ ‘ਚ ਆ ਗਏ। ਕੁਝ ਹੀ ਸਮੇਂ ਵਿੱਚ ਅੱਗ ਚਾਰੇ ਪਾਸੇ ਫੈਲ ਗਈ। ਮ੍ਰਿਤਕ ਲੜਕੀਆਂ ਦੇ ਪਿਓ ਨੇ ਦੱਸਿਆ ਕਿ ਝੁੱਗੀਆਂ (Slums) ਵਿੱਚ ਰਹਿਣ ਵਾਲਾ ਇੱਕ ਪਰਿਵਾਰ ਖਾਣਾ ਬਣਾ ਰਿਹਾ ਸੀ। ਅਚਾਨਕ ਅੱਗ ਲੱਗ ਗਈ। ਤੇਜ਼ ਹਵਾ ਕਾਰਨ ਅੱਗ ਝੁੱਗੀਆਂ ਵਿੱਚ ਫੈਲ ਗਈ। ਉਸ ਦੀਆਂ ਦੋ ਧੀਆਂ ਵੀ ਅੱਗ ਤੋਂ ਬਚਣ ਲਈ ਦੂਜੇ ਕਮਰੇ ਵਿੱਚ ਲੁਕ ਗਈਆਂ। ਉਸੇ ਕਮਰੇ ਵਿੱਚ ਰੱਖੇ ਸਿਲੰਡਰ ਨੂੰ ਅੱਗ ਲੱਗ ਗਈ ਅਤੇ ਫਟ ਗਿਆ। ਉਥੇ ਦੋਵੇਂ ਬੁਰੀ ਤਰ੍ਹਾਂ ਸੜ ਗਈਆਂ । ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Exit mobile version