ਚੰਡੀਗੜ੍ਹ, 12 ਅਪ੍ਰੈਲ 2024: ਲੁਧਿਆਣਾ (Ludhiana) ਦੇ ਟਿੱਬਾ ਰੋਡ ‘ਤੇ ਇੱਕ ਧਾਗਾ ਫੈਕਟਰੀ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਇਹ ਘਟਨਾ ਪੁਨੀਤ ਨਗਰ ‘ਚ ਵਾਪਰੀ ਹੈ | ਅੱਗ ਲੱਗਣ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਗੋਦਾਮ ‘ਚੋਂ ਧੂੰਆਂ ਨਿਕਲਦਾ ਦੇਖ ਕੇ ਇਲਾਕੇ ਦੇ ਸ਼ਥਾਨਕ ਲੋਕਾਂ ਨੇ ਤੁਰੰਤ ਗੋਦਾਮ ‘ਚ ਕੰਮ ਕਰਦੇ ਕਾਮਿਆਂ ਨੂੰ ਸੂਚਿਤ ਕੀਤਾ, ਜਿਨ੍ਹਾਂ ਤੁਰੰਤ ਮੌਕੇ ‘ਤੇ ਭੱਜ ਕੇ ਆਪਣੀ ਜਾਨ ਬਚਾਈ।
ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੀਆਂ ਇਮਾਰਤਾਂ ਦੇ ਲੋਕ ਵੀ ਆਪਣੇ ਘਰ ਛੱਡ ਕੇ ਬਾਹਰ ਆ ਗਏ। ਅੱਗ ਦੀਆਂ ਲਪਟਾਂ ਦੇਖ ਕੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਇਲਾਕੇ (Ludhiana) ਦੇ ਲੋਕਾਂ ਨੇ ਅੱਗ ‘ਤੇ ਕਾਬੂ ਪਾਉਣ ਲਈ ਪਾਣੀ ਦਾ ਵੀ ਪ੍ਰਬੰਧ ਕੀਤਾ ਪਰ ਅੱਗ ਵਧਦੀ ਹੀ ਗਈ। ਗਲੀਆਂ ਤੰਗ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਪਾਈਪਾਂ ਨੂੰ ਘਟਨਾ ਵਾਲੀ ਥਾਂ ਤੱਕ ਪਹੁੰਚਾਉਣ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਅੱਗ ਲੱਗਣ ਕਾਰਨ ਗੋਦਾਮ ਵਿੱਚ ਪਿਆ ਸਾਰਾ ਧਾਗਾ ਸੜ ਕੇ ਸੁਆਹ ਹੋ ਗਿਆ।