ਚੰਡੀਗੜ੍ਹ 07 ਜਨਵਰੀ 2023: ਅਹਿਮਦਾਬਾਦ ਦੇ ਸ਼ਾਹੀਬਾਗ ਇਲਾਕੇ ‘ਚ ਇਕ ਇਮਾਰਤ ਦੀ 7ਵੀਂ ਮੰਜ਼ਿਲ ‘ਤੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਬੱਚੀ ਦੀ ਮੌਤ ਹੋ ਗਈ ਹੈ ਅਤੇ ਕਈ ਜਣਿਆਂ ਦੇ ਫਸੇ ਹੋਣ ਦੋ ਖ਼ਬਰ ਹੈ | ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ । ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ 15 ਸਾਲਾ ਬੱਚੀ ਦੀ ਮੌਤ ਹੋ ਗਈ। ਪਰਿਵਾਰ ਦੇ ਹੋਰ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ |
ਅਹਿਮਦਾਬਾਦ ‘ਚ ਇਮਾਰਤ ਦੀ 7ਵੀਂ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ, ਇੱਕ ਬੱਚੀ ਦੀ ਮੌਤ
