Amritsar

ਅੰਮ੍ਰਿਤਸਰ ‘ਚ ਮੰਦਰ ਦੀ ਦਾਨ ਪੇਟੀ ‘ਚੋਂ ਮਿਲਿਆ ਧਮਕੀ ਭਰਿਆ ਪਾਕਿਸਤਾਨੀ ਨੋਟ, 5 ਲੱਖ ਰੁਪਏ ਦੀ ਮੰਗੀ ਫਿਰੌਤੀ

ਅਮ੍ਰਿਤਸਰ 30 ਸਤੰਬਰ 2022: ਅਮ੍ਰਿਤਸਰ (Amritsar) ਦੇ ਛੇਹਰਟਾ ਇਲਾਕੇ ਵਿਚ ਪੈਂਦੇ ਇੱਕ ਮੰਦਰ ਦੀ ਦਾਨ ਪੇਟੀ ਵਿਚੋਂ ਪਾਕਿਸਤਾਨੀ ਨੋਟ ਮਿਲਿਆ ਹੈ, ਜਿਸ ’ਤੇ ਧਮਕੀ ਭਰੇ ਸ਼ਬਦ ਲਿਖ ਕੇ 5 ਲੱਖ ਦੀ ਫਿਰੌਤੀ ਮੰਗੀ ਗਈ ਹੈ।ਪ੍ਰਾਪਤ ਜਾਣਕਾਰੀ ਮੁਤਾਬਕ ਛੇਹਰਟਾ ਸਥਿਤ ਸ੍ਰੀ ਰਾਮਬਾਲਾ ਜੀ ਧਾਮ ਮੰਦਰ ਦੀ ਦਾਨ ਪੇਟੀ ਵਿਚੋਂ ਮੰਦਰ ਪ੍ਰਬੰਧਕਾਂ ਨੂੰ ਪਾਕਿਸਤਾਨ ਦੇ 100 ਰੁਪਏ ਦੇ ਨੋਟ ’ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸ ਵਿੱਚ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਸ ਤੋਂ ਇਲਾਵਾ 5 ਲੱਖ ਦੀ ਫਿਰੌਤੀ ਨਾ ਦੇਣ ‘ਤੇ ਮੰਦਰ ਨੂੰ ਉਡਾਉਣ ਅਤੇ ਪ੍ਰਬੰਧਕਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ।

ਫਿਲਹਾਲ ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ ‘ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਮੰਦਰ ਨੂੰ ਉਡਾਉਣ ਤੇ ਮੰਦਰ ਦੇ ਸੇਵਾਦਾਰ ਮਹਾਮੰਡਲੇਸਵਰ ਅਸਨੀਲ ਜੀ ਮਹਾਰਾਜ ਨੂੰ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ।

Scroll to Top