July 5, 2024 7:38 pm
Retired policeman

ਲੁਧਿਆਣਾ ‘ਚ ਟਿੱਪਰ ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

ਲੁਧਿਆਣਾ, 07 ਨਵੰਬਰ 2023: ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਨਗਰ ਨਿਗਮ ਟਿੱਪਰ ਨੇ ਸੇਵਾਮੁਕਤ ਪੁਲਿਸ ਮੁਲਾਜ਼ਮ (Retired policeman) ਨੂੰ ਦਰੜ ਦਿੱਤਾ ਹੈ । ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਿਲਕ ਰਾਜ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਤਿਲਕ ਰਾਜ 2010 ਵਿੱਚ ਸੇਵਾਮੁਕਤ ਹੋਏ ਸਨ।

ਦੱਸਿਆ ਜਾ ਰਿਹਾ ਹੈ ਕਿ ਤਿਲਕ ਰਾਜ ਮੰਗਲਵਾਰ ਦੁਪਹਿਰ ਨੂੰ ਪੁਲਿਸ ਲਾਈਨ ਤੋਂ ਸਾਈਕਲ ‘ਤੇ ਆਪਣੇ ਲੜਕੇ ਦੀ ਦੁਕਾਨ ‘ਤੇ ਜਾ ਰਿਹਾ ਸੀ। ਅਚਾਨਕ ਜਲੰਧਰ ਬਾਈਪਾਸ ਤੋਂ ਆ ਰਹੇ ਟਿੱਪਰ ਚਾਲਕ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਉਸ (Retired policeman) ਨੂੰ ਦਰੜ ਦਿੱਤਾ |

ਟਿੱਪਰ ਦਾ ਡਰਾਈਵਰ ਤਿਲਕ ਰਾਜ ਨੂੰ ਕਰੀਬ 10 ਮੀਟਰ ਤੱਕ ਘਸੀਟਦਾ ਲੈ ਗਿਆ।ਐਸਐਚਓ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਤਿਲਕ ਰਾਜ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਕਾਰਪੋਰੇਸ਼ਨ ਵੱਲੋਂ ਫਰਾਰ ਡਰਾਈਵਰ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।