ਪੰਜਾਬ, 19 ਸਤੰਬਰ 2025: ਪਿਛਲੇ ਸਾਲ ਤੋਂ ਹੁਣ ਤੱਕ ਪੰਜਾਬ ਸਰਕਾਰ ਨੇ ਸੂਬੇ ‘ਚ ਆਧੁਨਿਕ, ਜੀਪੀਐਸ ਨਾਲ ਲੈਸ ਐਂਬੂਲੈਂਸਾਂ ਨੂੰ ਸੇਵਾ ‘ਚ ਲਿਆਂਦਾ ਹੈ। ਸਰਕਾਰ ਮੁਤਾਬਕ ਜੁਲਾਈ 2024 ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ 58 ਨਵੀਆਂ ਹਾਈ-ਟੈਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ ਸੀ ਅਤੇ ਇਸੇ ਸਾਲ ਜੂਨ 2025 ‘ਚ 46 ਹੋਰ ਬਹੁਤ ਹੀ ਆਧੁਨਿਕ ਐਂਬੂਲੈਂਸਾਂ ਨੂੰ ਸੂਬੇ ਦੇ ਬੇੜੇ ‘ਚ ਜੋੜਿਆ ਗਿਆ। ਪੰਜਾਬ ‘ਚ ਕੁੱਲ 371 ਸਰਕਾਰੀ ਐਂਬੂਲੈਂਸਾਂ ਹਰ ਜ਼ਿਲ੍ਹੇ ਅਤੇ ਕਸਬੇ ‘ਚ ਕਾਰਜਸ਼ੀਲ ਹਨ |
ਪੰਜਾਬ ਸਰਕਾਰ ਨੇ ਨਿਸ਼ਚਿਤ ਸਮਾਂ ਸੀਮਾ ਵੀ ਸਖ਼ਤੀ ਨਾਲ ਲਾਗੂ ਕੀਤੀ ਹੈ, ਪੰਜਾਬ ਸਰਕਾਰ ਮੁਤਾਬਕ ਸ਼ਹਿਰੀ ਖੇਤਰਾਂ ‘ਚ 15 ਮਿੰਟ ਅਤੇ ਪੇਂਡੂ ਖੇਤਰਾਂ ‘ਚ 20 ਮਿੰਟ ਦੇ ਅੰਦਰ ਐਂਬੂਲੈਂਸ ਦੀ ਉਪਲਬੱਧ ਤਾ ਯਕੀਨੀ ਬਣਾਈ ਹੈ। ਸਰਕਾਰ ਦੇ ਅੰਕੜਿਆਂ ਮੁਤਾਬਕ ਜਨਵਰੀ ਤੋਂ ਜੁਲਾਈ 2024 ਦੇ ਵਿਚਕਾਰ ਹੀ ਇੱਕ ਲੱਖ ਤੋਂ ਵੱਧ ਮਰੀਜ਼ਾਂ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ‘ਚ 10,737 ਦਿਲ ਦੇ ਮਰੀਜ਼ ਅਤੇ 28,540 ਗਰਭਵਤੀ ਔਰਤਾਂ ਸ਼ਾਮਲ ਸਨ। ਇਨ੍ਹਾਂ ਐਂਬੂਲੈਂਸਾਂ ‘ਚ 80 ਬੱਚਿਆਂ ਦਾ ਸੁਰੱਖਿਅਤ ਜਨਮ ਵੀ ਹੋਇਆ।
ਪੰਜਾਬ ਸਰਕਾਰ ਮੁਤਾਬਕ ਹੜ੍ਹ ਸੰਕਟ ਦੌਰਾਨ ਸਰਕਾਰ ਨੇ ਕਿਸ਼ਤੀਆਂ, ਟਰੈਕਟਰਾਂ ਅਤੇ ਅਸਥਾਈ ਫਲੋਟਾਂ ਨੂੰ ਵੀ “ਬੋਟ ਐਂਬੂਲੈਂਸ” ‘ਚ ਬਦਲ ਦਿੱਤਾ। ਇਨ੍ਹਾਂ ਰਾਹੀਂ ਪਿੰਡ-ਪਿੰਡ ਤੱਕ ਦਵਾਈਆਂ ਪਹੁੰਚਾਈਆਂ ਅਤੇ ਜ਼ਰੂਰਤਮੰਦ ਮਰੀਜ਼ਾਂ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਇਆ । ਇਨ੍ਹਾਂ ਮੁਸ਼ਕਿਲ ਹਾਲਾਤਾਂ ‘ਚ ਵੀ ਚਾਰ ਬੱਚਿਆਂ ਦਾ ਜਨਮ ਸੁਰੱਖਿਅਤ ਤਰੀਕੇ ਨਾਲ ਹੋਇਆ | ਜੀਪੀਐਸ ਆਧਾਰਿਤ ਆਧੁਨਿਕ ਐਂਬੂਲੈਂਸ, ਸੜਕ ਸੁਰੱਖਿਆ ਬਲ ਅਤੇ 108 ਹੈਲਪਲਾਈਨ ਦੇ ਨਾਲ ਪੰਜਾਬ ਵਾਸੀਆਂ ਨੂੰ ਹਰ ਐਮਰਜੈਂਸੀ ‘ਚ ਸੇਵਾ ਲੈ ਸਕਦੇ ਹਨ |
Read More: ਪੰਜਾਬ ਸਰਕਾਰ ਰੋਜ਼ਾਨਾ ਸ਼ਾਮ 6 ਵਜੇ ਸਿਹਤ ਸੰਬੰਧੀ ਅੰਕੜੇ ਕਰੇਗੀ ਜਾਰੀ