ਚੰਡੀਗੜ੍ਹ, 16 ਮਈ 2024: ਹਰਿਆਣਾ (Haryana) ਵਿਚ ਲੋਕ ਸਭਾ ਆਮ ਚੋਣ-2024 ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਮਾਪਤ ਕਰਵਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦੇ ਨਾਲ-ਨਾਲ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਕੀਤੀ ਜਾ ਰਹੀ ਹੈ। ਵੋਟਰਾਂ ਨੂੰ ਕਿਸੇ ਵੀ ਤਰ੍ਹਾ ਦੇ ਲੋਭ-ਲਾਲਚ ਤੋਂ ਬਚਾਉਣ ਲਈ ਕਮਿਸ਼ਨ ਪੂਰੀ ਤਰ੍ਹਾਂ ਸਖ਼ਤ ਹੈ ਅਤੇ ਰਾਜ ਵਿਚ ਵੱਖ-ਵੱਖ ਹੇਜੰਸੀਆਂ ਵੱਲੋਂ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥ ਤੇ ਨਗਦ ਰਕਮ ਦੀ ਮੂਵਮੈਂਟ ‘ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ। ਹੁਣ ਤੱਕ 11.50 ਕਰੋੜ ਦੀ ਨਗਦ ਰਕਮ ਜਬਤ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ, 44.69 ਕਰੋੜ ਰੁਪਏ ਦੀ ਅਵੈਧ ਸ਼ਰਾਬ , ਨਸ਼ੀਲੇ ਪਦਾਰਥ ਤੇ ਕੀਮਤੀ ਵਸਤੂਆਂ ਵੀ ਜਬਤ ਕੀਤੀਆਂ ਗਈਆਂ ਹਨ।
ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਹਰਿਆਣਾ (Haryana) ਵਿਚ ਲੋਕ ਸਭਾ ਆਮ ਚੋਣ 2024 ਨੂੰ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਸਮਾਪਤ ਕਰਵਾਉਣ ਲਈ ਚੋਣ ਕਮਿਸ਼ਨ ਦੇ ਨਾਲ-ਨਾਲ ਹੋਰ ਇਨਫੋਰਸਮੈਂਟ ਏਜੰਸੀਆਂ ਵੱਲੋਂ ਵੀ ਲਗਾਤਾਰ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਅਤੇ ਨਗਦ ਰਕਮ ਦੀ ਮੂਵਮੈਂਟ ‘ਤੇ ਪੇਨੀ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਦਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਅਦ ਸੂਬੇ ਵਿਚ ਪੁਲਿਸ, ਇਨਕਮ ਟੈਕਸ ਵਿਭਾਗ, ਆਬਕਾਰੀ ਅਤੇ ਕਰਾਧਾਨ ਵਿਭਾਗ ਅਤੇ ਮਾਲ ਆਸੂਚਨਾ ਮੁੱਖ ਦਫਤਰ (ਡੀਆਰਆਈ) ਵੱਲੋਂ ਉਪਰੋਕਤ ਕਾਰਵਾਈ ਕੀਤੀ ਗਈ ਹੈ।
ਅਗਰਵਾਲ ਨੇ ਦੱਸਿਆ ਕਿ ਕੁੱਲ 11.50 ਕਰੋੜ ਰੁਪਏ ਦੀ ਨਗਦ ਰਕਮ ਜ਼ਬਤ ਕੀਤੀ ਗਈ, ਜਿਸ ਵਿਚ ਪੁਲਿਸ ਵੱਲੋਂ 5.48 ਕਰੋੜ ਰੁਪਏ, ਇੰਕਮ ਟੈਕਸ ਵਿਭਾਗ, ਵੱਲੋਂ 3.03 ਕਰੋੜ ਰੁਪਏ, ਆਬਕਾਰੀ ਵਿਭਾਗ ਅਤੇ ਡੀਆਰਆਈ ਵੱਲੋਂ ਲਗਭਗ 2.98 ਕਰੋੜ ਰੁਪਏ ਦੀ ਨਗਦ ਰਕਮ ਜਬਤ ਕੀਤਾ ਜਾਣਾ ਸ਼ਾਮਲ ਹੈ। ਇਸੀ ਤਰ੍ਹਾ, ਵੱਖ-ਵੱਖ ਏਜੰਸੀਆਂ ਵੱਲੋਂ ਕੁੱਲ 12.54 ਕਰੋੜ ਰੁਪਏ ਦੀ ਕੀਮਤ ਦੀ 3,83,038 ਲੀਟਰ ਤੋਂ ਵੱਧ ਅਵੈਧ ਸ਼ਰਾਬ ਫੜੀ ਗਈ ਹੈ। ਇਸ ਵਿਚ ਪੁਲਿਸ ਵੱਲੋਂ 875.53 ਲੱਖ ਰੁਪਏ ਦੀ ਕਮੀਤ ਦੀ 2,78,613 ਲੀਟਰ ਅਤੇ ਆਬਕਾਰੀ ਵਿਭਾਗ ਵੱਲੋਂ 379 ਲੱਖ ਰੁਪਏ ਦੀ ਕੀਮਤ ਦੀ 1,04,401 ਲੀਟਰ ਅਵੈਧ ਸ਼ਰਾਬ ਫੜਿਆ ਜਾਣਾ ਸ਼ਾਮਿਲ ਹੈ।
ਅਨੁਰਾਗ ਅਗਰਵਾਲ ਨੇ ਦੱਸਿਆ ਕਿ ਏਜੰਸੀਆਂ ਵੱਲੋਂ ਕੁੱਲ 63.04 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਕੀਮਤ 13.32 ਕਰੋੜ ਰੁਪਏ ਹੈ, ਪੁਲਿਸ ਵੱਲੋਂ 13.28 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜਬਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਐਨਸੀਬੀ ਨੇ ਵੀ 2 ਕਿਲੋ ਨਸ਼ੀਲੇ ਪਦਾਰਥ ਫੜੇ ਹਨ, ਜਿਨ੍ਹਾਂ ਦੀ ਕੀਮਤ 4 ਲੱਖ ਰੁਪਏ ਹੈ। ਇੰਨ੍ਹਾਂ ਹੀ ਨਹੀਂ 15.84 ਕਰੋੜ ਰੁਪਏ ਦੇ ਕੀਮਤੀ ਸਮਾਨ ਅਤੇ 2.97 ਕਰੋੜ ਰੁਪਏ ਦੀ ਹੋਰ ਵਸਤੂਆਂ ਨੂੰ ਵੀ ਜਬਤ ਕੀਤਾ ਗਿਆ ਹੈ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਰਾਜ ਦੇ ਵੋਟਰ ਵੀ ਚੋਣ ਜਾਬਤਾ ਨੂੰ ਲੈ ਕੇ ਬੇਹੱਦ ਜਾਗਰੂਕ ਨਜਰ ਆ ਰਹੀ ਹੈ। ਨਾਗਰਿਕ ਸੀ-ਵਿਜਿਲ ਮੋਬਾਇਲ ਐਪ ‘ਤੇ ਚੋਣ ਜਾਬਤ ਦੇ ਉਲੰਘਣ ਦੀ ਸ਼ਿਕਾਇਤ ਕਮਿਸ਼ਨ ਨੂੰ ਭੇਜ ਰਹੇ ਹਨ। ਜਿਵੇਂ ਹੀ ਉਨ੍ਹਾਂ ਨੁੰ ਚੋਣ ਜਾਬਤਾ ਦੇ ਉਲੰਘਣ ਦੀ ਜਾਣਕਾਰੀ ਮਿਲਦੀ ਹੈ, ਉਦਾਂ ਹੀ ਉਹ ਚੋਣ ਕਮਿਸ਼ਨ ਨੂੰ ਆਪਣੀ ਸ਼ਿਕਾਇਤਾਂ ਭੇਜਦੇ ਹਨ। ਇੰਨ੍ਹਾਂ ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ ਹੱਲ ਕੀਤਾ ਜਾਂਦਾ ਹੈ। ਆਮਜਨ ਸੀ-ਵਿਜਿਲ ਮੋਬਾਇਲ ਐਪ ਰਾਹੀਂ ਸਿਸਟਮ ਵਿਚ ਆਪਣੀ ਭਾਗੀਦਾਰੀ ਯਕੀਨੀ ਕਰ ਰਹੇ ਹਨ, ਇਹ ਮਾਣ ਦੀ ਗੱਲ ਹੈ। ਉਨ੍ਹਾਂ ਨੇ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ 25 ਮਈ ਨੂੰ ਆਪਣਾ ਵੋਟ ਦੇ ਕੇ ਲੋਕਤੰਤਰ ਵਿਚ ਆਪਣੀ ਭਾਗੀਦਾਰੀ ਜ਼ਰੂਰ ਨਿਭਾਉਣ।