ਚੰਡੀਗੜ੍ਹ, 22 ਮਈ, 2024: ਲੁਧਿਆਣਾ ‘ਚ ਬੁੱਧਵਾਰ ਸਵੇਰੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ (A tourist bus) ਹਾਈਵੇ ‘ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਸੜਕ ਹਾਦਸੇ ‘ਚ ਦੋ ਬੀਬੀਆਂ ਦੀ ਮੌਤ ਹੋ ਗਈ, ਜਦਕਿ 15 ਜਣੇ ਜ਼ਖਮੀ ਹੋ ਗਏ। ਇਹ ਹਾਦਸਾ ਸਮਰਾਲਾ ਨੇੜਲੇ ਪਿੰਡ ਚਹਿਲਾਂ ਵਿੱਚ ਵਾਪਰਿਆ।
ਸੜਕ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸ਼ਰਧਾਲੂਆਂ ਨੂੰ ਬੱਸ ‘ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਭੇਜ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਮੀਨਾਕਸ਼ੀ (51) ਅਤੇ ਸਰੋਜ ਬਾਲਾ (54) ਵਾਸੀ ਇੰਦੌਰ, ਮੱਧ ਪ੍ਰਦੇਸ਼ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਬੱਸ (A tourist bus) ਵਿੱਚ ਸਵਾਰ ਸਾਰੇ ਜਣੇ ਕਿਸਾਨ ਪਰਿਵਾਰਾਂ ਨਾਲ ਸਬੰਧਤ ਹਨ। ਸਾਰੇ ਸੈਲਾਨੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਵਿੱਚ ਜਾ ਰਹੇ ਸਨ । ਬੱਸ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਮੰਗਲਵਾਰ ਰਾਤ ਹਰਿਦੁਆਰ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਈ ।
ਜਦੋਂ ਉਹ ਬੁੱਧਵਾਰ ਸਵੇਰੇ ਕਰੀਬ 5.30 ਵਜੇ ਲੁਧਿਆਣਾ ਪੁੱਜੇ ਤਾਂ ਪਿੰਡ ਚਹਿਲਾਂ ਨੇੜੇ ਹਾਈਵੇਅ ‘ਤੇ ਖ਼ਰਾਬ ਖੜ੍ਹੇ ਟਰਾਲੇ ਨਾਲ ਬੱਸ ਦੀ ਟੱਕਰ ਹੋ ਗਈ | ਹਾਦਸੇ ਤੋਂ ਤੁਰੰਤ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਜ਼ਖਮੀ ਸ਼ਰਧਾਲੂਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਐਂਬੂਲੈਂਸ ਅਤੇ ਹੋਰ ਵਾਹਨਾਂ ਦੀ ਮੱਦਦ ਨਾਲ ਉਸ ਨੂੰ ਸਮਰਾਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।