ਭਵਾਨੀਗੜ੍ਹ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, DSP ਦੇ ਇਕਲੌਤੇ ਪੁੱਤਰ ਦੀ ਮੌ.ਤ

13 ਜੁਲਾਈ 2025: ਲਗਾਤਾਰ ਸੜਕੀ ਹਾਦਸੇ ਵੱਧ ਦੇ ਜਾ ਰਹੇ ਹਨ, ਉਥੇ ਹੀ ਹੁਣ ਸੰਗਰੂਰ (sangrur) ਜ਼ਿਲ੍ਹੇ ਦੇ ਭਵਾਨੀਗੜ੍ਹ ਨੇੜੇ ਫੱਗੂਵਾਲ ਪਿੰਡ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੀ, ਜਿਸ ਦੇ ਵਿੱਚ ਪਟਿਆਲਾ (patiala) ਦੇ ਡੀਐਸਪੀ ਸਿਟੀ-1 ਸਤਨਾਮ ਸਿੰਘ (satnam singh) ਦੇ ਇਕਲੌਤੇ ਪੁੱਤਰ ਏਕਮਵੀਰ ਦੀ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ‘ਤੇ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਨੇੜੇ ਫੱਗੂਵਾਲ ਪਿੰਡ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਵਿੱਚ ਉਸਦਾ ਦੋਸਤ ਹਰਜੋਤ ਸਿੰਘ ਗੰਭੀਰ ਜ਼ਖਮੀ ਹੋ ਗਿਆ।

ਜ਼ਖਮੀ ਹਰਜੋਤ ਦੀਆਂ ਚੀਕਾਂ ਸੁਣ ਕੇ ਰਾਹਗੀਰ ਇਕੱਠੇ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਪੁਲਿਸ ਕੰਟਰੋਲ ਰੂਮ(police control r ਨੂੰ ਸੂਚਿਤ ਕੀਤਾ ਗਿਆ। ਦੋਵਾਂ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਸੀਐਚਸੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਏਕਮਵੀਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਉਸਦੇ ਦੋਸਤ ਹਰਜੋਤ ਨੂੰ ਉਸਦੀ ਗੰਭੀਰ ਹਾਲਤ ਕਾਰਨ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਆਵਾਜਾਈ ਵਿੱਚ ਵਿਘਨ ਪਿਆ। ਪੁਲਿਸ ਮੁਲਾਜ਼ਮਾਂ ਨੇ ਸਵੇਰੇ ਤੱਕ ਰਸਤਾ ਸਾਫ਼ ਕਰ ਦਿੱਤਾ।

ਏਕਮਜੀਤ ਸਿੰਘ ਸੰਗਰੂਰ ਤੋਂ ਵਾਪਸ ਆ ਰਿਹਾ ਸੀ

ਜਾਣਕਾਰੀ ਅਨੁਸਾਰ ਡੀਐਸਪੀ ਸਤਨਾਮ ਸਿੰਘ ਦਾ ਪੁੱਤਰ ਏਕਮਵੀਰ ਸਿੰਘ ਆਪਣੇ ਦੋਸਤ ਹਰਜੋਤ ਨਾਲ ਸੰਗਰੂਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਟਿਆਲਾ ਵਾਪਸ ਆ ਰਿਹਾ ਸੀ। ਜਦੋਂ ਉਹ ਰਾਤ ਕਰੀਬ 1.30 ਵਜੇ ਭਵਾਨੀਗੜ੍ਹ ਦੇ ਫੱਗੂਵਾਲ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ ਅਤੇ ਕਾਰ ਪੁਲ ‘ਤੇ ਪਲਟ ਗਈ।

ਭਵਾਨੀਗੜ੍ਹ ਦੇ ਐਸਐਚਓ ਨੇ ਦੱਸਿਆ ਕਿ ਡੀਐਸਪੀ ਸਤਨਾਮ ਸਿੰਘ ਦੇ ਪੁੱਤਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ। ਉਨ੍ਹਾਂ ਕਿਹਾ ਕਿ “ਕਾਰ ਸੰਤੁਲਨ ਗੁਆ ਬੈਠੀ ਅਤੇ ਪਲਟ ਗਈ।”

Read More: ਕਲਿਆਣ ‘ਚ ਵਾਪਰਿਆ ਵੱਡਾ ਰੇਲ ਹਾਦਸਾ, 5 ਦੀ ਮੌ.ਤ

Scroll to Top