July 7, 2024 3:52 pm
Jalalabad

ਜਲਾਲਾਬਾਦ ‘ਚ ਸਕੂਲ ਜਾ ਰਹੇ ਅਧਿਆਪਕਾਂ ਦੀ ਗੱਡੀ ‘ਤੇ ਡਿੱਗਿਆ ਦਰੱਖਤ, 3 ਦੀ ਹਾਲਤ ਗੰਭੀਰ

ਚੰਡੀਗੜ੍ਹ, 03 ਅਪ੍ਰੈਲ 2023: ਜਲਾਲਾਬਾਦ (Jalalabad) ਤੋਂ ਤਰਨ ਤਾਰਨ ਦੇ ਪਿੰਡ ਵਲਟੋਹਾ ਵੱਲ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਅਧਿਆਪਕਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ 3 ਅਧਿਆਪਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਖਰਾਬ ਮੌਸਮ ਕਾਰਨ ਅਚਾਨਕ ਇਕ ਦਰੱਖਤ ਗੱਡੀ ‘ਤੇ ਡਿੱਗ ਗਿਆ, ਜਿਸ ਕਾਰਨ ਇਹ ਖਤਰਨਾਕ ਹਾਦਸਾ ਵਾਪਰਿਆ।

ਜਲਾਲਾਬਾਦ (Jalalabad) ਦੇ ਵਿਧਾਇਕ ਜਗਦੀਪ ਗੋਲਡੀ ਨੇ ਕੰਬੋਜ ਪਹੁੰਚ ਕੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ । ਹਾਦਸੇ ਦੌਰਾਨ ਦੋ ਅਧਿਆਪਕਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ।ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਵਾਪਰਿਆ। ਗੱਡੀ ਦੇ ਡਰਾਈਵਰ ਨੇ ਦੱਸਿਆ ਕਿ ਸੜਕ ‘ਤੇ ਇੱਕ ਦਰੱਖਤ ਡਿੱਗ ਗਿਆ ਸੀ ਅਤੇ ਮੀਂਹ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ ਹਾਦਸਾ ਵਾਪਰ ਗਿਆ।ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਵਾਪਰਿਆ।

ਹਾਦਸੇ ਵਾਲੀ ਥਾਂ ‘ਤੇ ਮੌਜੂਦ ਅਮੀਰਖਾਸ ਥਾਣੇ ਦੇ ਏਐਸਆਈ ਚੰਦਰਸ਼ੇਖਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਦਰੱਖਤ ਨੂੰ ਕੱਟ ਕੇ ਗੱਡੀ ਨੂੰ ਬਾਹਰ ਕੱਢਿਆ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਹਾਦਸੇ ‘ਚ ਜ਼ਖਮੀਆਂ ਨੂੰ ਥਾਣਾ ਅਮੀਰਖਾਸ ਲਿਜਾਇਆ ਗਿਆ।