Site icon TheUnmute.com

ਕੀਰਤਪੁਰ ਸਾਹਿਬ ‘ਚ ਆਕਸੀਜਨ ਸਿਲੰਡਰਾਂ ਨਾਲ ਭਰਿਆ ਟਰੱਕ ਪਲਟਿਆ, ਸਿਲੰਡਰ ਨੂੰ ਲੱਗੀ ਅੱ.ਗ

oxygen cylinders

ਚੰਡੀਗੜ੍ਹ, 06 ਸਤੰਬਰ 2024: ਕੀਰਤਪੁਰ ਸਾਹਿਬ ਦੇ ਪਤਾਲਪੁਰੀ ਚੌਂਕ ਵਿਖੇ ਇਕ ਆਕਸੀਜਨ ਸਿਲੰਡਰਾਂ (oxygen cylinders) ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਪਲਟ ਗਿਆ। ਇਸ ਤੋਂ ਬਾਅਦ ਸਿਲੰਡਰ ਨੂੰ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਸਿਲੰਡਰਾਂ ਨਾਲ ਭਰਿਆ ਟਰੱਕ ਦਿੱਲੀ ਤੋਂ ਨੰਗਲ ਵੱਲ ਜਾ ਰਿਹਾ ਸੀ ਕਿ ਰਸਤੇ ‘ਚ ਹੀ ਟਰੱਕ ਪਲਟ ਗਿਆ, ਜਿਸ ਤੋਂ ਬਾਅਦ ਸਿਲੰਡਰ ਨੂੰ ਅੱਗ ਲੱਗ ਗਈ, ਜਿਸ ਨੂੰ ਡਰਾਈਵਰ ਵੱਲੋਂ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ।

ਰਾਹਤ ਦੀ ਗੱਲ ਇਹ ਰਹੀ ਕਿ ਜ਼ਿਆਦਾਤਰ ਸਿਲੰਡਰ ਖਾਲੀ ਸਨ ਅਤੇ ਅੱਗ ਜ਼ਿਆਦਾ ਫੈਲੀ ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਇਸ ਤੋਂ ਬਾਅਦ ਰੋਡ ਸੇਫਟੀ ਫੋਰਸ ਦੇ ਕਰਮਚਾਰੀ ਵੀ ਮੌਕੇ ‘ਤੇ ਪਹੁੰਚ ਗਏ ਅਤੇ ਡਰਾਈਵਰ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਹਸਪਤਾਲ ਪਹੁੰਚਾਇਆ।

 

Exit mobile version