300 units of free electricity

ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ, ਸੂਬੇ ਦੇ 90% ਘਰਾਂ ਦੇ ਬਿਜਲੀ ਬਿੱਲ ਆਏ ਜ਼ੀਰੋ

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਿੱਖਿਆ, ਸਿਹਤ, ਖੇਤੀਬਾੜੀ, ਪਾਣੀ, ਸੜਕਾਂ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸੇ ਲੜੀ ਤਹਿਤ ਸਰਕਾਰ ਨੇ ਹਰ ਮਹੀਨੇ 300 ਯੂਨਿਟ ਮੁਫ਼ਤ ਪ੍ਰਦਾਨ ਕਰਕੇ ਸੂਬੇ ਦੇ ਲੱਖਾਂ ਪਰਿਵਾਰਾਂ ਦੇ ਘਰਾਂ ਨੂੰ ਰੌਸ਼ਨ ਕੀਤਾ ਹੈ। ਇਸ ਪਹਿਲਕਦਮੀ ਨੇ ਸੂਬੇ ਦੇ ਲੋਕਾਂ ‘ਤੇ ਬਿਜਲੀ ਬਿੱਲ ਦੇ ਵਿੱਤੀ ਬੋਝ ਨੂੰ ਖ਼ਤਮ ਕਰ ਦਿੱਤਾ ਹੈ।

ਇਸਤੋਂ ਪਹਿਲਾਂ ਲੋਕ ਆਪਣੀ ਬੱਚਤ ਦੇ ਪੈਸੇ ਭਾਰੀ ਬਿਜਲੀ ਬਿੱਲਾਂ ਦੇ ਭੁਗਤਾਨ ‘ਤੇ ਖਰਚ ਕਰਨ ਲਈ ਮਜ਼ਬੂਰ ਸਨ, ਹੁਣ ਮੁਫ਼ਤ ਬਿਜਲੀ ਦੀ ਸਹੂਲਤ ਮਿਲਣ ਕਾਰਨ ਆਮ ਲੋਕਾਂ ਦੇ ਪੈਸੇ ਦੀ ਬੱਚਤ ਹੋ ਰਹੀ ਹੈ। ਪੰਜਾਬ ਸਰਕਾਰ ਦੀ ਇਸ ਯੋਜਨਾ ਤਹਿਤ ਜੁਲਾਈ 2023 ਤੋਂ ਲੈ ਕੇ ਹੁਣ ਤੱਕ ਸੂਬੇ ਦੇ ਆਮ ਲੋਕਾਂ ਨੂੰ ਨਿਰਵਿਘਨ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ। ਜਿਸਦੇ ਸਦਕਾ ਲਗਭਗ 90 ਫ਼ੀਸਦੀ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।

ਪੰਜਾਬ ਸਰਕਾਰ ਦੀ ਮੁਫ਼ਤ ਬਿਜਲੀ ਦੀ ਸਹੂਲਤ ਕਿਸਾਨਾਂ ਲਈ ਵੀ ਵਰਦਾਨ ਸਿੱਧ ਹੋ ਰਹੀ ਹੈ,ਜਿਸ ਸਦਕਾ ਖੇਤੀ ਕਰਨਾ ਕੁਝ ਹੱਦ ਤੱਕ ਆਸਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਸੂਬੇ ਭਰ ਦੇ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਝੋਨੇ ਦੀ ਬਿਜਾਈ ਦੌਰਾਨ 95 ਫ਼ੀਸਦੀ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ, ਜੋ ਕਿ ਪੰਜਾਬ ਦੇ ਖੇਤੀ ਅਰਥਚਾਰੇ ਲਈ ਬਹੁਤ ਅਹਿਮ ਹੈ।

ਪੰਜਾਬ ‘ਚ ਬਿਜਲੀ ਉਤਪਾਦਨ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮਾਨ ਸਰਕਾਰ ਵੱਲੋਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖਰੀਦ ਨੇ ਬਿਜਲੀ ਉਪਲੱਬਧਤਾ ‘ਚ ਵੱਡਾ ਸੁਧਾਰ ਕੀਤਾ ਗਿਆ ਹੈ। ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਮੁਤਾਬਕ ਬਿਜਲੀ ਵੰਡ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਦਿਹਾਤੀ ਤੇ ਸ਼ਹਿਰੀ ਖੇਤਰਾਂ ‘ਚ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ 1,12,195 ਨਵੇਂ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰ ਲਗਾਏ ਹਨ। ਇਸਦੇ ਨਾਲ ਹੀ ਬਿਜਲੀ ਨੈੱਟਵਰਕ ‘ਤੇ ਓਵਰਲੋਡਿੰਗ ਨੂੰ ਘਟਾਉਣ ਲਈ 1,296 ਨਵੇਂ 11 ਕੇਵੀ ਫੀਡਰ ਲਗਾਏ ਜਾ ਚੁੱਕੇ ਹਨ।

ਮਾਨ ਸਰਕਾਰ ਬਿਜਲੀ ਸਪਲਾਈ ‘ਚ ਸੁਧਾਰ ਦੇ ਨਾਲ-ਨਾਲ ਸਬੰਧਿਤ ਵਿਭਾਗਾਂ ‘ਚ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ। ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਸਾਂਝੇ ਕੀਤੇ ਅੰਕੜਿਆਂ ਮੁਤਾਬਕ ਅਪ੍ਰੈਲ 2022 ਤੋਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ‘ਚ ਕੁੱਲ 9,627 ਭਰਤੀਆਂ ਕੀਤੀਆਂ ਹਨ, ਇਨ੍ਹਾਂ ‘ਚ 8,048 ਸਿੱਧੀ ਭਰਤੀ ਰਾਹੀਂ ਅਤੇ 1,579 ਤਰਸ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।

ਇਹ ਬੇਮਿਸਾਲ ਪ੍ਰਾਪਤੀ ਦਰਸਾਉਂਦੀ ਹੈ ਕਿ ਪੰਜਾਬ ਸਰਕਾਰ ਦੀ ਇਹ ਭਲਾਈ ਯੋਜਨਾ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਹੀ ਹੈ। ਸਰਕਾਰ ਦੀ ‘ਜ਼ੀਰੋ ਬਿਜਲੀ ਬਿੱਲ’ ਯੋਜਨਾ ਸੂਬੇ ਦੇ ਲੋਕਾਂ ਲਈ ਕ੍ਰਾਂਤੀਕਾਰੀ ਪਹਿਲ ਸਿੱਧ ਹੋਈ ਹੈ।

Read More: ‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

ਵਿਦੇਸ਼

Scroll to Top