July 7, 2024 5:18 pm
ਹੈਜ਼ੇ ਤੋਂ ਬਚਣ ਲਈ BALBIR SINGH SIDHU

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਸਾਬਕਾ ਮੰਤਰੀ ਬਲਬੀਰ ਸਿੱਧੂ ਖ਼ਿਲਾਫ਼ ਹੋ ਸਕਦੀ ਹੈ ਵਿਜੀਲੈਂਸ ਜਾਂਚ

ਚੰਡੀਗ੍ਹੜ 02 ਜਨਵਰੀ 2023: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਆ ਗਏ ਹਨ | ਵਿਜੀਲੈਂਸ ਬਿਊਰੋ ਨੇ ਬਲਬੀਰ ਸਿੱਧੂ ਵੱਲੋਂ ਮੰਤਰੀ ਅਹੁਦੇ ‘ਤੇ ਰਹਿੰਦਿਆਂ ਮੋਹਾਲੀ ਅਤੇ ਹੋਰ ਇਲਾਕਿਆਂ ਵਿੱਚ ਜ਼ਮੀਨਾਂ ਖਰੀਦਣ ਦੇ ਮਾਮਲੇ ‘ਚ ਵਿਜੀਲੈਂਸ ਜਾਂਚ ਹੋ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਲਬੀਰ ਸਿੱਧੂ ਦੀ ਪਤਨੀ ਅਤੇ ਬੇਟੇ ਦੇ ਨਾਂ ‘ਤੇ ਖਰੀਦੀ ਗਈ ਜਾਇਦਾਦ ਦੀ ਵੀ ਜਾਂਚ ਕੀਤੀ ਸਕਦੀ ਹੈ |

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਵਿਜੀਲੈਂਸ ਨੇ ਬਲਬੀਰ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਲੈਂਡ ਚੈਸਟਰ ਕੰਪਨੀ ਵੱਲੋਂ ਖ੍ਰੀਦੀ 70 ਏਕੜ ਜਾਇਦਾਦ ਦੀ ਵੀ ਜਾਂਚ ਹੋ ਸਕਦੀ ਹੈ ਇਸਦੇ ਨਾਲ ਹੀ ਜ਼ਮੀਨਾਂ ਉੱਪਰ ਕੀਤੇ ਨਜਾਇਜ਼ ਕਬਜ਼ਿਆਂ ਦੀ ਵੀ ਜਾਂਚ ਹੋ ਸਕਦੀ ਹੈ।

ਜਿਕਰਯੋਗ ਹੈ ਕਿ ਕਾਂਗਰਸ ਸਰਕਾਰ ਵੇਲੇ ਪਿਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਹਟਾ ਦਿੱਤਾ ਗਿਆ ਸੀ ਅਤੇ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਬਣਾਇਆ ਗਿਆ | ਬਲਬੀਰ ਸਿੱਧੂ ਨੂੰ ਉਸ ਵੇਲੇ ਵੀ ਚਰਨਜੀਤ ਸਿੰਘ ਚੰਨੀ ਦੀ ਕੈਬਿਨਟ ਵਿੱਚ ਥਾਂ ਨਹੀਂ ਮਿਲੀ | ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਬਲਬੀਰ ਸਿੱਧੂ ਨੂੰ ਹਾਰ ਦਾ ਮੂੰਹ ਦੇਖਣਾ ਪਿਆ, ਇਸ ਚੋਣਾਂ ਵਿੱਚ ਬਲਬੀਰ ਸਿੱਧੂ ਨੂੰ ਕੁਲਵੰਤ ਸਿੰਘ ਨੇ ਵੱਡੇ ਅੰਤਰ ਨਾਲ ਹਰਾ ਦਿੱਤਾ ਸੀ | ਇਸ ਤੋਂ ਬਾਅਦ ਬਲਬੀਰ ਸਿੱਧੂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ |

ਇੱਥੇ ਜਿਕਰਯੋਗ ਹੈ ਕਿ ਬਲਬੀਰ ਸਿੱਧੂ ਦੇ ਭਰਾ ਜੀਤੀ ਸਿੱਧੂ ਨੂੰ ਆਪਣੇ ਅਹੁਦੇ ਉਤੇ ਰਹਿੰਦਿਆਂ ਆਪਣੀ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਸਥਾਨਕ ਸਰਕਾਰ ਵਿਭਾਗ ਵਲੋਂ ਵੱਡਾ ਝਟਕਾ ਮਿਲਿਆ ਹੈ | ਸਥਾਨਕ ਸਰਕਾਰ ਵਿਭਾਗ ਨੇ ਜੀਤੀ ਸਿੱਧੂ ਨੂੰ ਨਗਰ ਨਿਗਮ ਮੋਹਾਲੀ ਦੇ ਮੈਂਬਰ ਪਦ ‘ਤੇ ਰਹਿਣ ਲਈ ਆਯੋਗ ਕਰਾਰ ਦਿੱਤਾ ਹੈ ਅਤੇ ਜੀਤੀ ਸਿੱਧੂ ਨੂੰ ਨਗਰ ਨਿਗਮ ਦੀ ਮੈਂਬਰਸ਼ਿਪ ਤੋਂ ਹੱਥ ਧੋਣੇ ਪਏ |