National Health Authority

ਨੈਸ਼ਨਲ ਹੈਲਥ ਅਥਾਰਟੀ ਦੇ ਉੱਚ ਅਧਿਕਾਰੀਆਂ ਵੱਲੋਂ ਮੋਹਾਲੀ ਦੇ ਹਸਪਤਾਲਾਂ ਦਾ ਦੌਰਾ

ਐਸ.ਏ.ਐਸ ਨਗਰ 16 ਮਾਰਚ 2024: ਨੈਸ਼ਨਲ ਹੈਲਥ ਅਥਾਰਟੀ (National Health Authority), ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕੰਮ ਕਰ ਰਹੇ ਮੋਹਾਲੀ ਜ਼ਿਲ੍ਹੇ ਦੇ ਕਈ ਹਸਪਤਾਲਾਂ ਦਾ ਦੌਰਾ ਕੀਤਾ ਗਿਆ l

ਇਸ ਟੀਮ (National Health Authority) ਦੀ ਅਗਵਾਈ ਸੀਨੀਅਰ ਆਈ.ਏ.ਐੱਸ. ਅਧਿਕਾਰੀ ਡਾ. ਬਸੰਤ ਗਰਗ ਦੇ ਵੱਲੋ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਸਟੇਟ ਹੈਲਥ ਏਜੰਸੀ ਪੰਜਾਬ ਤੋਂ ਮੁੱਖ ਕਾਰਜਕਾਰੀ ਅਧਿਕਾਰੀ ਬਬੀਤਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜਰ ਸਨ l ਇਸ ਮੌਕੇ ਤੇ ਡਾ ਬਸੰਤ ਗਰਗ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦਾ ਦੌਰਾ ਕਰਦੇ ਹੋਏ ਓਥੇ ਮੌਜੂਦ ਸਹੂਲਤਾਂ ਅਤੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲਿਆਂ ਸੇਵਾਵਾਂ ਦੇ ਬਾਰੇ ਵਿਚ ਜਾਂਚ ਕੀਤੀ ਗਈ ਅਤੇ ਆਮ ਲੋਕਾਂ ਨੂੰ ਇਸ ਯੋਜਨਾ ਅਧੀਨ ਮਿਲਣ ਵਾਲੇ 5 ਲੱਖ ਤੱਕ ਦੇ ਮੁਫ਼ਤ ਸਿਹਤ ਇਲਾਜ ਨੂੰ ਸਾਰੇ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਬਾਰੇ ਕਿਹਾ ਗਿਆ l

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਇਸ ਯੋਜਨਾ ਅਧੀਨ ਕਰੀਬ 44 ਲੱਖ ਤੋਂ ਵੱਧ ਪਰਿਵਾਰਾਂ ਨੂੰ ਹਰ ਸਾਲ 5 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ l ਉਨ੍ਹਾਂ ਨੇ ਸਾਰੇ ਯੋਗ ਲਾਭਪਾਤਰੀਆਂ ਨੂੰ ਆਪਣੇ ਕਾਰਡ ਜਲਦ ਤੋਂ ਜਲਦ ਬਣਵਾਉਣ ਦੀ ਵੀ ਅਪੀਲ ਕੀਤੀ l

ਦੱਸਣਯੋਗ ਹੈ ਕਿ ਪੰਜਾਬ ਦੇ ਵਿਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਰਾਸ਼ਨ ਕਾਰਡ ਧਾਰਕ ਪਰਿਵਾਰਾਂ, ਕਿਸਾਨਾਂ, ਮਜਦੂਰਾਂ, ਛੋਟੇ ਵਪਾਰੀਆਂ ਅਤੇ ਪੱਤਰਕਾਰਾਂ ਨੂੰ ਇਸ ਯੋਜਨਾ ਅਧੀਨ 700 ਤੋਂ ਵੱਧ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਸਿਹਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ l

Scroll to Top