Volvo bus

ਜਲੰਧਰ ‘ਚ ਫਲਾਈਓਵਰ ‘ਤੇ ਸਵਾਰੀਆਂ ਨਾਲ ਭਰੀ ਵੋਲਵੋ ਬੱਸ ਪਲਟੀ

ਚੰਡੀਗੜ੍ਹ, 09 ਅਗਸਤ 2023: ਜਲੰਧਰ ਦੇ ਫਗਵਾੜਾ ਰੋਡ ‘ਤੇ ਇਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਫਲਾਈਓਵਰ ‘ਤੇ ਚੜ੍ਹਦੇ ਸਮੇਂ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਦੱਸ ਦੇਈਏ ਕਿ ਦਿੱਲੀ ਏਅਰਪੋਰਟ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਹੀ ਪੰਜਾਬ ਸਰਕਾਰ ਦੀ ਵੋਲਵੋ ਬੱਸ (Volvo bus)  ਫਲਾਈਓਵਰ ਨੇੜੇ ਬੇਕਾਬੂ ਹੋ ਕੇ ਪਲਟ ਗਈ। ਬੱਸ ਨੇ ਪਹਿਲਾਂ ਅੱਗੇ ਜਾ ਰਹੀ ਕਾਰ ਨੂੰ ਟੱਕਰ ਮਾਰੀ, ਫਿਰ ਰੇਲਗੱਡੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਰੋਡਵੇਜ਼ ਦੀ ਬੱਸ ਸਵੇਰੇ ਏਅਰਪੋਰਟ ਤੋਂ 35 ਦੇ ਕਰੀਬ ਸਵਾਰੀਆਂ ਨੂੰ ਲੈ ਕੇ ਰਹੀ ਹੈ । ਬੱਸ ਪਲਟਣ ਤੋਂ ਬਾਅਦ ਸਟਾਫ ਨੇ ਤੁਰੰਤ ਇਸ ਦੀ ਸੂਚਨਾ ਜਲੰਧਰ ਡਿਪੂ ਨੂੰ ਦਿੱਤੀ। ਯਾਤਰੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਡਿਪੂ ਤੋਂ ਤੁਰੰਤ ਵਾਹਨ ਭੇਜੇ ਗਏ। ਰੋਡਵੇਜ਼ ਨੇ ਯਾਤਰੀਆਂ ਨੂੰ ਸਿਵਲ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਹੈ। ਬੱਸ ਨੂੰ ਸਿੱਧਾ ਕਰਨ ਲਈ ਮੌਕੇ ‘ਤੇ ਕਰੇਨ ਮੰਗਵਾਈ ਗਈ ਹੈ, ਜਿਸ ਕਾਰਨ ਬੱਸ ਨੂੰ ਸਿੱਧੀ ਕੀਤੀ ਜਾ ਰਹੀ ਹੈ। ਹਾਲਾਂਕਿ ਬੱਸ (Volvo bus) ਡਰਾਈਵਰ ਦਾ ਕਹਿਣਾ ਹੈ ਕਿ 12 ਸਵਾਰੀਆਂ ਮੌਜੂਦ ਸਨ। ਰਾਹਤ ਵਾਲੀ ਗੱਲ ਹੈ ਕਿ ਸਵਾਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।

Scroll to Top