ਜਲਾਲਾਬਾਦ

ਸਵੀਪ ਟੀਮ ਜਲਾਲਾਬਾਦ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਜਲਾਲਾਬਾਦ/ ਫਾਜ਼ਿਲਕਾ 30 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਡੀ ਈ ਓ ਸ਼ਿਵ ਕੁਮਾਰ ਗੋਇਲ, ਜਲਾਲਾਬਾਦ -079 ਚੋਣ ਅਧਿਕਾਰੀ ਕਮ-ਉਪ ਮੰਡਲ ਮੈਜਿਸਟ੍ਰੇਟ ਬਲਕਰਨ ਸਿੰਘ ਦੀ ਯੋਗ ਅਗਵਾਈ ਅਤੇ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਅਤੇ ਟੀਮ ਇੰਚਾਰਜ ਅਮਰਦੀਪ ਬਾਲੀ ਹੈੱਡਮਾਸਟਰ ਦੀ ਅਗਵਾਈ ਤੇ ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ , ਅਸ਼ੂਤੋਸ਼ ਅਤੇ ਰਮਨਦੀਪ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਦੌਰਾਨ ਟੀਮ ਦੁਆਰਾ ਸਕੂਲ ਪ੍ਰਿੰਸੀਪਲ ਸੁਖਤਿਆਰ ਸਿੰਘ ਅਤੇ ਸਟਾਫ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਲਈ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀ ਵੋਟਰ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ |

ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ| ਬੂਥ ਲੈਵਲ ਤੇ ਬੀ.ਐੱਲ .ਓ ਤਾਰਾ ਸਿੰਘ ਅਤੇ ਗੁਰਨਾਮ ਸਿੰਘ ਨੇ ਵਿਸ਼ਵਾਸ਼ ਦਵਾਇਆ ਕਿ ਅਸੀ ਵੱਧ ਤੋਂ ਵੱਧ ਵੋਟਾਂ ਪੁਆਉਣ ਲਈ ਆਮ ਲੋਕਾਂ ਨੂੰ ਸਹਿਯੋਗ ਦੇਵਾਂਗੇ। ਇਸ ਮੌਕੇ ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

 

Scroll to Top