ਚੰਡੀਗੜ੍ਹ, 4 ਅਗਸਤ, 2023: ਸੁਪਰੀਮ ਕੋਰਟ ਵਲੋਂ ਮੋਦੀ ਸਰਨੇਮ ਮਾਮਲੇ ‘ਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਗਾਉਣ ਤੋਂ ਬਾਅਦ ਪੂਰੀ ਕਾਂਗਰਸ ਪਾਰਟੀ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪੰਜਾਬ ਕਾਂਗਰਸ (Punjab Congress) ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ।
ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਅਤੇ ਸੱਚ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਜੋ ਲੋਕ ਸੱਚਾਈ, ਲੋਕਤੰਤਰ ਨੂੰ ਪਿਆਰ ਕਰਦੇ ਹਨ ਅਤੇ ਦੇਸ਼ ਦੇ ਸੰਵਿਧਾਨ ਵਿੱਚ ਵਿਸ਼ਵਾਸ ਰੱਖਦੇ ਹਨ ਅੱਜ ਉਨ੍ਹਾਂ ਲਈ ਬਹੁਤ ਮਹੱਤਵਪੂਰਨ ਦਿਨ ਹੈ। ਅੱਜ ਧਰਮ ਅਤੇ ਸੱਚ ਦੀ ਜਿੱਤ ਹੋਈ ਹੈ। ਜੇਕਰ ਫੈਸਲਾ ਵੱਖਰਾ ਹੁੰਦਾ ਤਾਂ ਦੇਸ਼ ਦੇ ਲੋਕਾਂ ਦਾ ਸੰਵਿਧਾਨ ਤੋਂ ਵਿਸ਼ਵਾਸ ਉੱਠ ਜਾਂਦਾ।