ਮਾਨਸਾ , 09 ਅਗਸਤ 2023: ਮਾਨਸਾ (Mansa) ਵਿਖੇ ਨਸ਼ੇ ਦੇ ਖ਼ਿਲਾਫ਼ ਚੱਲ ਰਹੇ ਧਰਨੇ ਦੇ ਦੌਰਾਨ ਧਰਨੇ ਵਿੱਚ ਪਹੁੰਚੀ ਪਿਛਲੇ ਦਿਨੀਂ ਇੱਕ ਬੀਬੀ ਦੀ ਦਿਲ ਦਾ ਦੌਰਾ ਪੈਣ ਤੋਂ ਬਾਅਦ ਅੱਜ ਹਸਪਤਾਲ ਦੇ ਵਿੱਚ ਮੌਤ ਹੋ ਗਈ ਹੈ, ਜਿਸ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚੇ ਦੇ ਵਿੱਚ ਰੱਖ ਦਿੱਤਾ ਹੈ ਅਤੇ ਧਰਨਾ ਦੀ ਮੰਗ ਹੈ ਕਿ ਪਰਿਵਾਰ ਨੂੰ ਸਰਕਾਰੀ ਅਤੇ ਬਣਦੀ ਮੁਆਵਜਾ ਰਾਸ਼ੀ ਦਿੱਤੀ ਜਾਵੇ ਉਦੋਂ ਤੱਕ ਮ੍ਰਿਤਕ ਬੀਬੀ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਮਾਨਸਾ(Mansa) ਵਿਖੇ ਨਸ਼ੇ ਦੇ ਖ਼ਿਲਾਫ਼ ਮੁਹਿੰਮ ਨੂੰ ਲੈ ਕੇ ਗ੍ਰਿਫਤਾਰ ਕੀਤੇ ਨੌਜਵਾਨ ਦੀ ਰਿਹਾਈ ਨੂੰ ਲੈ ਕੇ ਕਚਹਿਰੀ ਦੇ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ | ਧਰਨਾਕਾਰੀ ਰਾਜਵਿੰਦਰ ਸਿੰਘ ਰਾਣਾ ਕਿਸਾਨ ਆਗੂ ਹਰਦੇਵ ਸਿੰਘ ਨੇ ਕਿਹਾ ਕਿ ਮ੍ਰਿਤਕ ਅਮਰਜੀਤ ਕੌਰ ਖਿਆਲਾਂ ਕਲਾਂ ਦੀ ਰਹਿਣ ਵਾਲੀ ਕਿਸਾਨ ਯੂਨੀਅਨ ਦੇ ਵਿੱਚ ਕੰਮ ਕਰਦੀ ਸੀ। ਪਿਛਲੇ ਦਿਨੀਂ ਮਾਨਸਾ ਕਚਹਿਰੀ ਵਿੱਚ ਧਰਨੇ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ ਅਤੇ ਉਹਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਮ੍ਰਿਤਕ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਮੁਆਵਜ਼ਾ ਨਹੀਂ ਦਿੰਦੀ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ।
ਮ੍ਰਿਤਕ ਬੀਬੀ ਦੇ ਪੁੱਤਰ ਲਖਵੀਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਯੂਨੀਅਨ ਦੇ ਵਿੱਚ ਕੰਮ ਕਰਦੇ ਹਨ ਅਤੇ ਮਾਤਾ ਦੀ ਧਰਨੇ ਦੇ ਦੌਰਾਨ ਦਿਲ ਦਾ ਦੌਰਾ ਪੈਣ ਤੋਂ ਬਾਅਦ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਯੂਨੀਅਨ ਦਾ ਫੈਸਲਾ ਹੋਵੇਗਾ ਉਨ੍ਹਾਂ ਦੇ ਸਿਰ ਮੱਥੇ ਹੈ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ।