July 5, 2024 12:17 am
farmer

ਜਲੰਧਰ ‘ਚ ਸ਼ੰਭੂ ਬਾਰਡਰ ‘ਤੇ ਰਹੇ ਇੱਕ ਨੌਜਵਾਨ ਕਿਸਾਨ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ, 21 ਫਰਵਰੀ 2024: ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਮੂਹ ਨਾਲ ਸ਼ੰਭੂ ਬਾਰਡਰ ਜਾ ਰਹੇ ਇੱਕ ਨੌਜਵਾਨ ਕਿਸਾਨ (farmer) ਦੀ ਜਲੰਧਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਖਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ, ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ‘ਚ ਰਖਵਾਈ ਗਈ ਹੈ |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਦੱਸਿਆ ਕਿ ਉਪ ਖਜ਼ਾਨਚੀ ਰਜਿੰਦਰ ਸਿੰਘ ਨੰਗਲ ਅੰਬੀਆਂ ਦੀ ਅਗਵਾਈ ਹੇਠ ਕਿਸਾਨੀ (farmer) ਜਥੇ ਨੇ ਸ਼ਾਹਕੋਟ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਣਾ ਸੀ, ਜਿਸ ਵਿੱਚ ਪਿੰਡ ਰਾਮਪੁਰ ਦੇ ਹਰਦੀਪ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਬੀਤੀ ਰਾਤ ਕਰੀਬ 7 ਵਜੇ ਜਦੋਂ ਹਰਦੀਪ ਸਿੰਘ ਆਪਣੇ ਘਰ ਤੋਂ ਸ਼ਾਹਕੋਟ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਖੜ੍ਹੀ ਕੰਬਾਈਨ ਨਾਲ ਉਸ ਦੀ ਬਾਈਕ ਟਕਰਾ ਗਈ।

ਦੱਸਿਆ ਜਾ ਰਿਹਾ ਹੈ ਕਿ ਕੰਬਾਈਨ ਦੇ ਪਿੱਛੇ ਕੋਈ ਸੁਰੱਖਿਆ ਪ੍ਰਣਾਲੀ ਨਹੀਂ ਸੀ ਅਤੇ ਨਾ ਹੀ ਕੋਈ ਰਿਫਲੈਕਟਰ ਲਗਾਏ ਗਏ ਸਨ। ਮ੍ਰਿਤਕ ਆਪਣੇ ਪਿੱਛੇ ਚਾਰ ਛੋਟੇ ਬੱਚੇ ਛੱਡ ਗਿਆ ਹੈ। ਪਿੰਡ ਰਾਮਪੁਰ ਵਿੱਚ ਮਾਹੌਲ ਗਮਗੀਨ ਹੈ। ਉਥੇ ਹੀ ਥਾਣਾ ਸ਼ਾਹਕੋਟ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਕੰਬਾਈਨ ਮਾਲਕ ਖ਼ਿਲਾਫ਼ ਧਾਰਾ 304-ਏ ਅਤੇ 427 ਤਹਿਤ ਕੇਸ ਦਰਜ ਕਰ ਲਿਆ ਹੈ। ਛੇਤੀ ਹੀ ਦੋਸ਼ੀ ਪਾਏ ਜਾਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।