suicide

ਮੋਗਾ ‘ਚ ਘਰੇਲੂ ਝਗੜੇ ਤੋਂ ਬਾਅਦ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਮੋਗਾ , 22 ਨਵੰਬਰ 2023: ਮੋਗਾ ਦੇ ਨਿਗਾਹਾ ਰੋਡ ‘ਤੇ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ (28 ਸਾਲ) ਵੱਲੋਂ ਦੇਰ ਰਾਤ ਫਾਹਾ ਲੈ ਕੇ ਖੁਦਕੁਸ਼ੀ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਪ੍ਰੀਤ ਸਿੰਘ ਗੋਪੀ ਮੁਕਤਸਰ ਦਾ ਰਹਿਣ ਵਾਲਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸਾਊਥ ਦੇ ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਗੋਪੀ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਖ਼ੁਦਕੁਸ਼ੀ ਕਰ ਲਈ |

ਗੁਰਪ੍ਰੀਤ ਸਿੰਘ ਆਪਣੇ ਸਹੁਰੇ ਘਰ ਕੋਲ ਆਪਣਾ ਵੱਖਰਾ ਮਕਾਨ ਲੈ ਕੇ ਆਪਣੀ ਘਰਵਾਲੀ ਨਾਲ ਰਹਿ ਰਿਹਾ ਸੀ | ਉਸ ਦੇ ਵਿਆਹ ਨੂੰ ਕਰੀਬ 8 ਸਾਲ ਹੋ ਗਏ ਸਨ ਅਤੇ ਕੋਈ ਔਲਾਦ ਨਹੀਂ ਸੀ। ਗੁਰਪ੍ਰੀਤ ਸਿੰਘ ਨਸ਼ੇ ਦਾ ਆਦੀ ਸੀ। ਜਿਸ ਕਾਰਨ ਉਹ ਕੋਈ ਕੰਮ ਨਹੀਂ ਕਰਦਾ ਸੀ | ਜਿਸ ਕਾਰਨ ਦੋਵਾਂ ਵਿਚ ਝਗੜਾ ਰਹਿੰਦਾ ਸੀ। ਕੱਲ੍ਹ ਗੁਰਪ੍ਰੀਤ ਸਿੰਘ ਦੀ ਆਪਣੀ ਘਰਵਾਲੀ ਨਾਲ ਝਗੜਾ ਹੋ ਗਿਆ ਅਤੇ ਉਹ ਆਪਣੇ ਮਾਤਾ-ਪਿਤਾ ਕੋਲ ਰਹਿਣ ਚਲੀ ਗਈ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ (suicide) ਕਰ ਲਈ।

ਪਰਿਵਾਰ ਨੂੰ ਜਿਵੇਂ ਹੀ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ, ਗੁਰਪ੍ਰੀਤ ਸਿੰਘ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਲਈ
ਮੁਰਦਾਘਰ ‘ਚ ਰਖਵਾ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਇਲਾਕੇ ਦੇ ਵਸਨੀਕ ਕਿੱਕਰ ਸਿੰਘ ਬਿੱਟੂ ਨੇ ਦੱਸਿਆ ਕਿ ਉਹ ਮੋਗਾ ਵਿਖੇ ਆਪਣੇ ਸਹੁਰਿਆਂ ਤੋਂ ਵੱਖ ਰਹਿੰਦਾ ਸੀ ਅਤੇ ਨਸ਼ੇ ਦਾ ਆਦੀ ਸੀ ਅਤੇ ਉਸਦੀ ਪਤਨੀ ਨਾਲ ਕੁਝ ਮਤਭੇਦ ਸਨ। ਅਤੇ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ |

Scroll to Top