Fatehgarh Sahib

ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਚੰਡੀਗੜ੍ਹ, 2 ਸਤੰਬਰ 2023: ਪੰਜਾਬ ਦੇ ਫਤਿਹਗੜ੍ਹ ਸਾਹਿਬ (Fatehgarh Sahib) ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਹਨਦੀਪ ਸਿੰਘ ਹਨੀ ਵਾਸੀ ਪਿੰਡ ਖਰੋੜੀ ਵਜੋਂ ਹੋਈ ਹੈ। ਹਨੀ ਦੀ ਮੌਤ ਦੀ ਸੂਚਨਾ ਮਿਲਦੇ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ।

ਮ੍ਰਿਤਕ ਦੇ ਪਿਤਾ ਹਰਬਿੰਦਰ ਸਿੰਘ ਨੇ ਦੱਸਿਆ ਕਿ ਹਨਦੀਪ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ। ਜਿਸ ਤੋਂ ਬਾਅਦ ਹਨਦੀਪ ਦੀ ਪਤਨੀ ਕੈਨੇਡਾ ਚਲੀ ਗਈ ਸੀ। ਅਜੇ 6 ਮਹੀਨੇ ਪਹਿਲਾਂ ਹੀ ਹਨਦੀਪ ਵਰਕ ਪਰਮਿਟ ‘ਤੇ ਪਤਨੀ ਨਾਲ ਕੈਨੇਡਾ ਗਿਆ ਸੀ।ਪਰਿਵਾਰ ਨੇ ਦੱਸਿਆ ਕਿ ਦੋਵੇਂ ਮਿਹਨਤ ਕਰਕੇ ਆਪਣਾ ਜੀਵਨ ਬਸਰ ਕਰ ਰਹੇ ਸਨ। ਰੋਜ਼ ਪੁੱਤ-ਨੂੰਹ ਨਾਲ ਗੱਲਾਂ ਹੁੰਦੀਆਂ ਸਨ। ਇਸੇ ਦੌਰਾਨ ਅਚਾਨਕ ਕੈਨੇਡਾ ਤੋਂ ਫੋਨ ਆਇਆ ਕਿ ਹਨੀ ਨੂੰ ਦਿਲ ਦਾ ਦੌਰਾ ਪਿਆ ਹੈ। ਜਿਸ ਕਾਰਨ ਉਸ ਦੀ ਮੌਤ ਹੋ ਗਈ।

ਹਨਦੀਪ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਪਰਿਵਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ। 8 ਸਤੰਬਰ ਤੱਕ ਮ੍ਰਿਤਕ ਦੇਹ ਪਿੰਡ ਖਰੋੜੀ ਆ ਸਕਦੀ ਹੈ। ਹਨਦੀਪ ਦਾ ਅੰਤਿਮ ਸਸਕਾਰ ਪਿੰਡ ਵਿੱਚ ਹੀ ਕੀਤਾ ਜਾਵੇਗਾ।

ਫਤਹਿਗੜ੍ਹ ਸਾਹਿਬ ਦੇ ਹਨਦੀਪ ਸਿੰਘ ਦੀ ਕੈਨੇਡਾ ਵਿੱਚ ਮੌਤ ਹੋਣ ’ਤੇ ਸੰਸਦ ਮੈਂਬਰ ਡਾ: ਅਮਰ ਸਿੰਘ ਅਤੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੋਵੇਂ ਲੋਕ ਨੁਮਾਇੰਦਿਆਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਹਨਦੀਪ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਹਰ ਤਰ੍ਹਾਂ ਦੀ ਮੱਦਦ ਕਰਨਗੇ।

Scroll to Top