Canada

ਕੋਟਕਪੂਰਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਚੰਡੀਗੜ੍ਹ, 30 ਦਸੰਬਰ, 2023: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਸ਼ਹਿਰ ਕੋਟਕਪੂਰਾ (Kotakpura) ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਕੈਨੇਡਾ (Canada)  ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ, ਜਿੱਥੇ ਬਿਮਾਰ ਹੋਣ ਕਾਰਨ ਉਕਤ ਨੌਜਵਾਨ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਕੋਟਕਪੂਰਾ (Kotakpura) ਨਿਵਾਸੀ ਗੁਰਚਰਨ ਸਿੰਘ ਦਾ 21 ਸਾਲਾ ਲੜਕਾ ਕਰਨਵੀਰ ਸਿੰਘ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ (Canada) ਗਿਆ ਸੀ। ਜਿੱਥੇ ਉਹ ਵਿਨੀਪੈਗ ਵਿੱਚ ਰਹਿ ਰਿਹਾ ਸੀ। ਕਰਨਵੀਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ ਅਤੇ ਇਸ ਬਿਮਾਰੀ ਕਾਰਨ ਉਸ ਦੀ ਮੌਤ ਹੋ ਗਈ। ਕਰਨਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੇ ਮਾਪਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਲਾਸ਼ ਨੂੰ ਭਾਰਤ ਲਿਆਉਣ ਵਿੱਚ ਮੱਦਦ ਕੀਤੀ ਜਾਵੇ।

Scroll to Top