Site icon TheUnmute.com

ਕਪੂਰਥਲਾ ‘ਚ ਰੇਲ ਗੱਡੀ ਦੀ ਲਪੇਟ ‘ਚ ਆਇਆ ਨੌਜਵਾਨ, ਇਲਾਜ ਦੌਰਾਨ ਹੋਈ ਮੌਤ

Train

ਚੰਡੀਗੜ੍ਹ, 23 ਮਾਰਚ 2024: ਕਪੂਰਥਲਾ ਰੇਲਵੇ ਸਟੇਸ਼ਨ ਤੋਂ ਆਰ.ਸੀ.ਐਫ ਵੱਲ ਜਾ ਰਹੇ ਨਕੋਦਰ ਰੇਲਵੇ ਫਾਟਕ ਨੇੜੇ ਦੇਰ ਰਾਤ ਰੇਲਵੇ ਲਾਈਨ ਪਾਰ ਕਰਦੇ ਸਮੇਂ ਇੱਕ ਨੌਜਵਾਨ ਰੇਲ ਗੱਡੀ (Train) ਦੀ ਲਪੇਟ ਵਿੱਚ ਆ ਗਿਆ। ਉਕਤ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਜੀਆਰਪੀ ਟੀਮ ਵੱਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ।

ਇਸ ਦੀ ਪੁਸ਼ਟੀ ਕਰਦਿਆਂ ਕਪੂਰਥਲਾ ਜੀਆਰਪੀ ਚੌਕੀ ਦੇ ਇੰਚਾਰਜ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ (24 ਸਾਲ) ਪੁੱਤਰ ਮੰਗਾ ਵਾਸੀ ਪਿੰਡ ਤਲਵੰਡੀ ਮਹਿਮਾ ਵਜੋਂ ਹੋਈ ਹੈ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਗਿਆ ਹੈ।

Exit mobile version