ਅੰਮ੍ਰਿਤਸਰ, 29 ਅਗਸਤ 2024: ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ‘ਚ ਨਿਹੰਗ ਸਿੰਘ (Nihang Singh) ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਪਿੰਡ ਦੇ ਵਿੱ’ਚ ਹੀ ਮਲਕੀਤ ਸਿੰਘ ਨਾਂ ਨੌਜਵਾਨ ਦੇ ਘਰ ਵੜ ਕੇ ਉਸਨੂੰ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਅਤੇ ਤਲਵਾਰ ਦੇ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ।
ਪਿੰਡ ਵਾਸੀਆਂ ਨੇ ਦੱਸਿਆ ਕਿ ਇਹਨਾਂ ‘ਚ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ, ਜਿਸ ਦੇ ਚੱਲਦੇ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦਾ ਕਤਲ ਕੀਤਾ ਹੈ। ਫਿਲਹਾਲ ਪਰਿਵਾਰ ਵੱਲੋਂ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ਼ ਦੀ ਪੁਕਾਰ ਕੀਤੀ ਹੈ |
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਦੇ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨਿਹੰਗ ਸਿੰਘ (Nihang Singh) ਸੁਖਦੇਵ ਸਿੰਘ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿੱਤਾ ਹੈ | ਮਲਕੀਤ ਸਿੰਘ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ | ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ ਅਤੇ ਪਰਿਵਾਰ ਦੇ ਬਿਆਨ ਕਲਮਵਧ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ |