July 2, 2024 10:18 pm
ਆਪ

ਜ਼ਮੀਨ ਦੇ ਰੌਲੇ ‘ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਹੋਈ ਮੌਤ

ਅੰਮ੍ਰਿਤਸਰ 11 ਜੂਨ 2022: ਸੂਬੇ ‘ਚ ਗੋਲੀਕਾਂਡ ਦੀ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ | ਇਸ ਦਰਮਿਆਨ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਜਿੱਥੇ ਆਪ ਆਗੂ ਚਰਨਦੀਪ ਸਿੰਘ ਬੱਬਾ ਵੱਲੋਂ ਪੁਰਾਣੀ ਰੰਜਿਸ਼ ਦੇ ਤਹਿਤ ਗੋਲੀਆਂ ਚਲਾ ਦਿੱਤੀਆਂ ਜਿਸ ‘ਚ ਦੋ ਨੌਜਵਾਨ ਜ਼ਖ਼ਮੀ ਹੋ ਗਏ | ਜਖ਼ਮੀ ਨੌਜਵਾਨਾਂ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ | ਮ੍ਰਿਤਕ ਦੀ ਪਹਿਚਾਣ ਗੁਰਪ੍ਰਤਾਪ ਸਿੰਘ ਰਾਜਾ ਵਜੋਂ ਹੋਈ ਹੈ |

ਇਸ ਮਾਮਲੇ ਸੰਬੰਧੀ ਇੱਕ ਚਸ਼ਮਦੀਦ ਨੇ ਦੱਸਿਆ ਕਿ ਚਰਨਦੀਪ ਸਿੰਘ ਬੱਬਾ ਜੋ ਕਿ ਰਾਜਨੀਤੀ ਨਾਲ ਸੰਬੰਧ ਰੱਖਦਾ ਹੈ ਅਤੇ ਪਹਿਲਾਂ ਕਾਂਗਰਸ ਪਾਰਟੀ ਵਿੱਚ ਸੀ ਅਤੇ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਚੁੱਕਾ ਸੀ | ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਚਲਾਈਆਂ ਗਈਆਂ ਹਨ |  ਦੂਜੇ ਪਾਸੇ ਇਸ ਸੰਬੰਧੀ ਆਈਪੀਐਸ ਅਭੀਮੰਨਿਊ ਰਾਣਾ ਨੇ ਦੱਸਿਆ ਕਿ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ ਤੇ ਮੌਕੇ ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਸ ਅਧਿਕਾਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗੋਲੀ ਲੱਗਣ ਨਾਲ ਇਕ ਨੌਜਵਾਨ ਜਿਸ ਦਾ ਨਾਮ ਗੁਰਪ੍ਰਤਾਪ ਸਿੰਘ ਰਾਜਾ ਹੈ ਉਸਦੀ ਮੌਤ ਹੋ ਚੁੱਕੀ ਹੈ |