Tarn Taran

ਤਰਨ ਤਾਰਨ ‘ਚ ਆਪਸੀ ਰੰਜਿਸ਼ ਨੂੰ ਲੈ ਕੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਚੰਡੀਗੜ੍ਹ, 24 ਮਈ 2023: ਪੰਜਾਬ ਦੇ ਤਰਨ ਤਾਰਨ (Tarn Taran) ‘ਚ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਪੱਟੀ ਵਿਧਾਨ ਸਭਾ ਦੇ ਪਿੰਡ ਸੌਦਪੁਰ ਦੀ ਹੈ। ਮ੍ਰਿਤਕ ਬੁੱਧਵਾਰ ਸਵੇਰੇ ਗਰਾਊਂਡ ‘ਚ ਖੇਡ ਰਿਹਾ ਸੀ ਕਿ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਉਥੋਂ ਫ਼ਰਾਰ ਹੋ ਗਏ। ਆਸਪਾਸ ਦੇ ਲੋਕ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ।

ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਜਗਰੂਪ ਦਾ ਪਿੰਡ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਸੀ। ਜਗਰੂਪ ਅਤੇ ਲੜਕੀ ਕੁਝ ਮਹੀਨੇ ਪਹਿਲਾਂ ਘਰੋਂ ਫਰਾਰ ਹੋ ਗਏ ਸਨ। ਬਾਅਦ ਵਿੱਚ ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਫੜ ਲਿਆ। ਇਸ ਤੋਂ ਬਾਅਦ ਪਿੰਡ ਵਿੱਚ ਪੰਚਾਇਤ ਕੀਤੀ ਗਈ। ਪੰਚਾਇਤ ਨੇ ਲੜਕੀ ਨੂੰ ਉਸ ਦੇ ਘਰ ਭੇਜ ਦਿੱਤਾ ਅਤੇ ਦੋਵਾਂ ਧਿਰਾਂ ਵਿੱਚ ਸਮਝੌਤਾ ਕਰਵਾ ਦਿੱਤਾ।

ਜਗਰੂਪ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਜਗਦੀਪ ਦੇ ਮਨ ਵਿੱਚ ਆਪਣੀ ਭੈਣ ਨੂੰ ਵਰਗਲਾ ਕੇ ਲੈ ਜਾਣ ਦੀ ਰੰਜਿਸ਼ ਰੱਖੀ ਹੋਈ ਸੀ। ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਦੇ ਬਾਵਜੂਦ ਅੱਜ ਜਗਦੀਪ ਨੇ ਮੌਕਾ ਪਾ ਕੇ ਆਪਣੇ ਸਾਥੀ ਜਗਰੂਪ ਨੂੰ ਖੇਡ ਦੇ ਮੈਦਾਨ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਤਰਨਤਾਰਨ ਪੁਲਿਸ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Scroll to Top