July 7, 2024 5:34 pm
murder

ਤਰਨ ਤਾਰਨ ‘ਚ ਦਿਨ ਦਿਹਾੜੇ ਖੇਤਾਂ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 20 ਜਨਵਰੀ 2024: ਤਰਨ ਤਾਰਨ ‘ਚ ਸ਼ਨੀਵਾਰ ਨੂੰ ਦਿਨ ਦਿਹਾੜੇ ਖੇਤਾਂ ‘ਚ ਇਕ ਨੌਜਵਾਨ ਨੂੰ ਗੋਲੀਆਂ ਮਾਰ (murder) ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਨੌਜਵਾਨ ਦੇ ਪਿਓ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਉਸ ਦੇ ਦੁਸ਼ਮਣਾਂ ਨੇ ਇਹ ਕਤਲ ਕੀਤਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਹਰੀਕੇ ਵਜੋਂ ਹੋਈ ਹੈ। ਮ੍ਰਿਤਕ ਦੇ ਪਿਓ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਮੁੰਡਾ 6 ਮਹੀਨਿਆਂ ਤੋਂ ਪਿੰਡ ਗੇਲਾਲੀਪੁਰ ਵਿਖੇ ਆਪਣੀ ਭੂਆ ਦੇ ਘਰ ਰਹਿ ਰਿਹਾ ਸੀ। ਸ਼ਨੀਵਾਰ ਨੂੰ ਉਹ ਖੇਤਾਂ ‘ਚ ਸੀ ਜਦੋਂ ਕੁਝ ਅਣਪਛਾਤੇ ਵਿਅਕਤੀ ਉਥੇ ਪਹੁੰਚ ਗਏ। ਉਨ੍ਹਾਂ ਨੇ ਸੁਖਪ੍ਰੀਤ ਨੂੰ ਖੇਤਾਂ ਵਿੱਚ ਤਿੰਨ ਗੋਲੀਆਂ ਮਾਰੀਆਂ ਅਤੇ ਉਥੋਂ ਫ਼ਰਾਰ ਹੋ ਗਏ।

ਗੋਲੀਆਂ ਦੀ ਆਵਾਜ਼ ਸੁਣ ਕੇ ਵੱਡੀ ਗਿਣਤੀ ‘ਚ ਲੋਕ ਮੌਕੇ ‘ਤੇ ਪਹੁੰਚ ਗਏ। ਗੁਰਚਰਨ ਨੇ ਦੱਸਿਆ ਕਿ ਉਸ ਦੀ ਕੁਝ ਲੋਕਾਂ ਨਾਲ ਪੁਰਾਣੀ ਦੁਸ਼ਮਣੀ ਹੈ। ਉਸ ਨੂੰ ਸ਼ੱਕ ਹੈ ਕਿ ਉਕਤ ਵਿਅਕਤੀਆਂ ਨੇ ਉਸ ਦੇ ਪੁੱਤ ਦਾ ਕਤਲ (murder)  ਕੀਤਾ ਹੈ। ਸੁਖਪ੍ਰੀਤ ਦੇ ਪਿਤਾ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ। ਮੌਕੇ ‘ਤੇ ਪਹੁੰਚੇ ਸਥਾਨਕ ਚੌਕੀ ਇੰਚਾਰਜ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।